Breaking News
Home / ਪੰਜਾਬ / ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਂਟ

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਂਟ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਕੰਪਨੀ ਦੇ ਚੇਅਰਮੈਨ ਸੰਜੈ ਬਜਨੀਕਾ, ਐਮਡੀ ਪ੍ਰੇਮ ਬਜਨੀਕਾ ਅਤੇ ਸੰਜੈ ਅਗਰਵਾਲ ਵੱਲੋਂ ਇਹ ਚੈੱਕ ਕੰਪਨੀ ਦੇ ਏਜੀਐਮ ਬੀਐਸ ਜਸਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਨੂੰ ਸੌਂਪਿਆ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸੈਂਚੁਰੀ ਪਲਾਈ ਬੋਰਡ ਕੰਪਨੀ ਦੇ ਚੇਅਰਮੈਨ ਅਤੇ ਹੋਰ ਅਧਿਕਾਰੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਣ ਦੀ ਇੱਛਾ ਪ੍ਰਗਟਾਈ ਸੀ। ਇਸੇ ਤਹਿਤ ਹੀ ਅੱਜ ਉਨ੍ਹਾਂ ਨੇ ਆਪਣੇ ਕੰਪਨੀ ਅਧਿਕਾਰੀਆਂ ਰਾਹੀਂ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਭੇਜਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੈਂਚਰੀ ਪਲਾਈ ਬੋਰਡ ਕੰਪਨੀ ਦੇ ਏਜੀਐਮ ਬੀਐਸ ਜਸਵਾਲ ਅਤੇ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

 

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …