9.1 C
Toronto
Tuesday, September 22, 2026
spot_img
Homeਪੰਜਾਬਅਦਾਕਾਰਾ ਸ਼ਿਲਪਾ ਸ਼ੈੱਟੀ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਅਦਾਕਾਰਾ ਸ਼ਿਲਪਾ ਸ਼ੈੱਟੀ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਅਦਾਕਾਰਾ ਸ਼ਿਲਪਾ ਸ਼ੈੱਟੀ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕਅੰਮ੍ਰਿਤਸਰ/ਬਿਊਰੋ ਨਿਊਜ਼ : ਫਿਲਮ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਉਸਦੀ ਭੈਣ ਸ਼ਮਿਤਾ ਸ਼ੈੱਟੀ, ਪਤੀ ਰਾਜ ਕੁੰਦਰਾ ਅਤੇ ਹੋਰ ਵੀ ਉਨ੍ਹਾਂ ਨਾਲ ਸਨ। ਉਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੀ ਨਵੀਂ ਫਿਲਮ ‘ਸੁੱਖੀ’ ਆ ਰਹੀ ਹੈ ਜਿਸ ਵਿਚ ਉਹ ਪੰਜਾਬਣ ਦਾ ਕਿਰਦਾਰ ਨਿਭਾ ਰਹੀ ਹੈ। ਉਸ ਨੇ ਕਿਹਾ ਕਿ ਉਹ ਰੋਹਿਤ ਸ਼ੈੱਟੀ ਵੱਲੋਂ ਬਣਾਈ ਜਾ ਰਹੀ ਲੜੀਵਾਰ ਸੀਰੀਜ਼ ਆਈਪੀਐੱਫ ਵਿਚ ਵੀ ਕੰਮ ਕਰ ਰਹੀ ਹੈ। ਉਸ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਆਪਣੀ ਸਿਹਤ ਦਾ ਖਿਆਲ ਰੱਖਣਾ ਜ਼ਰੂਰੀ ਹੈ। ਉਸ ਨੇ ਆਪਣੇ ਹੋਟਲ ਦੇ ਕਮਰੇ ਵਿਚ ਆਲੂ ਵਾਲੇ ਕੁਲਚੇ, ਮੱਕੀ ਦੀ ਰੋਟੀ ਤੇ ਸਰ੍ਹੋਂ ਦਾ ਸਾਗ ਮੰਗਵਾਇਆ। ਇਸ ਤੋਂ ਪਹਿਲਾਂ ਉਸ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਕੀਰਤਨ ਸੁਣਿਆ।

 

RELATED ARTICLES
POPULAR POSTS