Breaking News
Home / ਭਾਰਤ / ਤਿ੍ਰਣਮੂਲ ਕਾਂਗਰਸ ਇਕੱਲਿਆਂ ਹੀ ਲੜੇਗੀ 2024 ਦੀਆਂ ਲੋਕ ਸਭਾ ਚੋਣਾਂ

ਤਿ੍ਰਣਮੂਲ ਕਾਂਗਰਸ ਇਕੱਲਿਆਂ ਹੀ ਲੜੇਗੀ 2024 ਦੀਆਂ ਲੋਕ ਸਭਾ ਚੋਣਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕਜੁੱਟ ਹੋਈਆਂ ਵਿਰੋਧੀ ਧਿਰਾਂ ਤੋਂ ਖੁਦ ਨੂੰ ਕੀਤਾ ਅਲੱਗ
ਕੋਲਕਾਤਾ/ਬਿਊਰੋ ਨਿਊਜ਼ : ਇਕ ਪਾਸੇ ਜਿੱਥੇ ਲੋਕ ਸਭਾ ਚੋਣਾਂ 2024 ਦੇ ਲਈ ਭਾਜਪਾ ਵਿਰੋਧੀ ਸਮੂਹ ਪਾਰਟੀਆਂ ਵੱਲੋਂ ਇਕਜੁੱਟ ਹੋਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਥੇ ਹੀ ਤਿ੍ਰਣਮੂਲ ਕਾਂਗਰਸ ਨੇ ਵਿਰੋਧੀ ਧਿਰਾਂ ਦੀ ਇਕਜੁੱਟਤਾ ਮੁਹਿੰਮ ਤੋਂ ਖੁਦ ਨੂੰ ਅਲੱਗ ਕਰ ਲਿਆ ਹੈ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 2024 ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ 2024 ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜਾਂਗੇ ਅਤੇ ਅਸੀਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਗੱਠਜੋੜ ਨਹੀਂ ਕਰਾਂਗੇ। ਮਮਤਾ ਬੈਨਰਜੀ ਨੇ ਅੱਗੇ ਕਿਹਾ ਕਿ ਤਿ੍ਰਣਮੂਲ ਕਾਂਗਰਸ ਦਾ ਗੱਠਜੋੜ ਸਿਰਫ਼ ਭਾਰਤ ਦੀ ਜਨਤਾ ਨਾਲ ਹੀ ਹੋਵੇਗਾ। ਤਿ੍ਰਣਮੂਲ ਕਾਂਗਰਸ ਦੀ ਆਗੂ ਮਮਤਾ ਬੈਨਰਜੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਜਦੋਂ ਲੰਘੇ ਦਿਨੀਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਦੇ ਜਨਮ ਦਿਨ ਮੌਕੇ ਵਿਰੋਧੀ ਧਿਰਾਂ ਨੇ ਇਕ ਮੰਚ ’ਤੇ ਇਕੱਠਿਆਂ ਹੋ ਕੇ ਇਕਜੁੱਟਤਾ ਦੀ ਉਦਾਹਰਣ ਪੇਸ਼ ਕੀਤੀ ਸੀ। ਇਸ ਮੰਚ ਤੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਸੀ। ਮਮਤਾ ਬੈਨਰਜੀ ਨੇ ਕਿਹਾ ਕਿ ਜੋ ਲੋਕ ਭਾਜਪਾ ਨੂੰ ਹਰਾਉਣਾ ਚਾਹੁੰਦੇ ਹਨ ਉਨ੍ਹਾਂ ਪ੍ਰਤੀ ਮੇਰਾ ਵਿਸ਼ਵਾਸ ਹੈ ਕਿ ਉਹ ਤਿ੍ਰਣਮੂਲ ਕਾਂਗਰਸ ਦੇ ਹੱਕ ’ਚ ਵੋਟ ਨਹੀਂ ਪਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੇ ਲੋਕ ਤਿ੍ਰਣਮੂਲ ਕਾਂਗਰਸ ਦੇ ਨਾਲ ਹਨ ਅਤੇ ਉਹ ਇਕੱਲਿਆਂ ਹੀ 2024 ਦੀਆਂ ਲੋਕ ਸਭਾ ਲੜਨਗੇ।

 

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …