Breaking News
Home / ਭਾਰਤ / ਸ਼ਰਾਬ ਘੁਟਾਲਾ ਮਾਮਲੇ ’ਚ ਕੇਜਰੀਵਾਲ ਸਰਕਾਰ ਦੀਆਂ ਹੋਰ ਵਧ ਸਕਦੀਆਂ ਹਨ ਮੁਸ਼ਕਿਲਾਂ

ਸ਼ਰਾਬ ਘੁਟਾਲਾ ਮਾਮਲੇ ’ਚ ਕੇਜਰੀਵਾਲ ਸਰਕਾਰ ਦੀਆਂ ਹੋਰ ਵਧ ਸਕਦੀਆਂ ਹਨ ਮੁਸ਼ਕਿਲਾਂ

ਸੀਬੀਆਈ ਅਤੇ ਈਡੀ ਕੇਜਰੀਵਾਲ ਤੋਂ ਵੀ ਕਰ ਸਕਦੀ ਹੈ ਪੁੱਛਗਿੱਛ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਘੋਟਾਲਾ ਮਾਮਲੇ ਨੂੰ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੇਸ਼ੱਕ ਫਰਜੀਵਾੜਾ ਮੰਨ ਰਹੇ ਹਨ ਪ੍ਰੰਤੂ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਜਿਸ ਤਰ੍ਹਾਂ ਨਾਲ ਡਿਜੀਟਲ ਅਤੇ ਫੋਰੈਂਸਿਕ ਸਬੂਤ ਇਕੱਠੇ ਕਰ ਰਹੀ ਹੈ। ਇਸ ਤੋਂ ਪ੍ਰਤੀਤ ਹੁੰਦਾ ਹੈ ਕਿ ਭਵਿੱਖ ’ਚ ਅਰਵਿੰਦ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੋਲੋਂ ਰਿਮਾਂਡ ਦੌਰਾਨ ਹੋਈ ਪੁੱਛਗਿੱਛ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਨੂੰ ਵੀ ਸੀਬੀਆਈ ਅਤੇ ਈਡੀ ਦੇ ਦਫਤਰ ਬੁਲਾਇਆ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਮਾਮਲੇ ’ਚ ਜਾਂਚ ਟੀਮ ਨੂੰ ਪੱਕੇ ਸਬੂਤ ਮਿਲੇ ਹਨ। ਸੀਬੀਆਈ ਸਤਿੰਦਰ ਜੈਨ ਕੋਲੋਂ ਇਸ ਮਾਮਲੇ ’ਚ ਤਿਹਾੜ ਜੇਲ੍ਹ ’ਚ ਜਾ ਕੇ ਪਹਿਲਾਂ ਹੀ ਪੁੱਛਗਿੱਛ ਕਰ ਚੁੱਕੀ ਹੈ। ਆਰੋਪ ਹੈ ਕਿ ਆਬਕਾਰੀ ਵਿਭਾਗ ਦੇ ਇਕ ਬਿਊਰੋਕ੍ਰੇਟ ਨੇ ਘੋਟਾਲੇ ’ਚ ਪੁੱਛਗਿੱਛ ਦੌਰਾਨ ਸੀਬੀਆਈ ਨੂੰ ਬਿਆਨ ਦਿੱਤਾ ਹੈ ਕਿ ਸਿਸੋਦੀਆ ਨੇ ਉਨ੍ਹਾਂ ਨੂੰ ਕੇਜਰੀਵਾਲ ਦੇ ਘਰ ਬੁਲਾਇਆ ਸੀ ਅਤੇ ਉਸ ਸਮੇਂ ਸਤਿੰਦਰ ਜੈਨ ਵੀ ਉਥੇ ਹੀ ਮੌਜੂਦ ਸਨ। ਉਥੇ ਹੀ ਸਿਸੋਦੀਆ ਨੇ ਸ਼ਰਾਬ ਕਾਰੋਬਾਰੀਆਂ ਦੇ ਲਈ ਕਮਿਸ਼ਨ ਵਧਾਉਣ ਦੇ ਲਈ ਡਰਾਫਟ ਤਿਆਰ ਕਰਨ ਲਈ ਕਿਹਾ ਸੀ।

 

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …