-14.6 C
Toronto
Saturday, January 31, 2026
spot_img
Homeਪੰਜਾਬਜੈਕਾਰਿਆਂ ਦੀ ਗੂੰਜ ਨਾਲ ਕਿਲਾ ਸ੍ਰੀ ਆਨੰਦਗੜ੍ਹ ਸਾਹਿਬ ਤੋਂ ਹੋਈ ਹੋਲੇ-ਮਹੱਲੇ ਦੀ...

ਜੈਕਾਰਿਆਂ ਦੀ ਗੂੰਜ ਨਾਲ ਕਿਲਾ ਸ੍ਰੀ ਆਨੰਦਗੜ੍ਹ ਸਾਹਿਬ ਤੋਂ ਹੋਈ ਹੋਲੇ-ਮਹੱਲੇ ਦੀ ਆਰੰਭਤਾ

ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ’ਚ 3 ਤੋਂ 8 ਮਾਰਚ ਤੱਕ ਮਨਾਇਆ ਜਾਵੇਗਾ ਹੋਲਾ ਮਹੱਲਾ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਹੋਲਾ-ਮੁਹੱਲੇ ਦਾ ਵਿਸ਼ਵ ਪ੍ਰਸਿੱਧ ਤਿਉਹਾਰ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ’ਚ ਕ੍ਰਮਵਾਰ 3 ਤੋਂ 5 ਮਾਰਚ ਅਤੇ 6 ਤੋਂ 8 ਮਾਰਚ ਤੱਕ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਛੇ ਰੋਜ਼ਾ ਇਸ ਹੋਲੇ-ਮਹੱਲੇ ਦੀ ਆਰੰਭਤਾ ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਵਿਚ ਪੁਰਾਤਨ ਰਵਾਇਤਾਂ ਅਨੁਸਾਰ ਗੁਰਦੁਆਰਾ ਕਿਲਾ ਸ੍ਰੀ ਆਨੰਦਗੜ੍ਹ ਸਾਹਿਬ ਤੋਂ ਤੜਕਸਾਰ 12 ਵਜੇ ਸ਼ੁਰੂ ਹੋਈ। ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਕਿਲਾ ਸ੍ਰੀ ਆਨੰਦਗੜ੍ਹ ਸਾਹਿਬ ਵਿਖੇ ਰਾਤ ਦੇ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਵਿਚ ਗੁਰੂਘਰ ਦੇ ਕੀਰਤਨੀਆਂ ਅਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਗਿਆ। ਇਸ ਮੌਕੇ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੇੇ ਇਤਿਹਾਸਕ ਗੁਰਦੁਆਰਿਆਂ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਇਥੇ ਆਉਣ ਵਾਲੀਆਂ ਸੰਗਤਾਂ ਦੇ ਰਹਿਣ-ਸਹਿਣ ਅਤੇ ਲੰਗਰ ਲਈ ਵੀ ਪੂਰਨ ਪ੍ਰਬੰਧ ਕੀਤੇ ਗਏ ਹਨ ਅਤੇ ਸਮੂਹ ਸੰਗਤਾਂ ਨੂੰ ਹੁੰਮ-ਹੁਮਾ ਕੇ ਹੋਲੇ ਮੁਹੱਲੇ ਮੌਕੇ ਪਹੁੰਚ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਉਤਰੀ ਭਾਰਤ ਦੀ ਪ੍ਰਸਿੱਧ ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਦੇ ਪ੍ਰਬੰਧਕਾਂ ਵੱਲੋਂ ਵੀ ਸ਼ਰਧਾਲੂਆਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

RELATED ARTICLES
POPULAR POSTS