ਮੁੱਖ ਮੰਤਰੀ ਭਗਵੰਤ ਨੇ ਹਰੀ ਝੰਡੀ ਦਿਖਾ ਕੇ ਚੰਡੀਗੜ੍ਹ ਤੋਂ ਕੀਤਾ ਰਵਾਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਪ੍ਰਬੰਧਾਂ ’ਚ ਸੁਧਾਰ ਲਿਆਉਣ ਲਈ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਪਿੰ੍ਰਸੀਪਲਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਦਿਵਾ ਰਹੀ ਹੈ। ਇਸ ਲਈ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿ੍ਰੰਸੀਪਲਾਂ ਦੇ ਦੂਜੇ ਬੈਚ ਦੀ ਬੱਸ ਨੂੰ ਚੰਡੀਗੜ੍ਹ ਦੇ ਸੈਕਟਰ 26 ਤੋਂ ਹਰੀ ਝੰਡੀ ਦਿਖਾ ਕੇ ਸਿੰਘਾਪੁਰ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਕੁਆਲਿਟੀ ਅਤੇ ਵਰਲਡ ਕਲਾਸ ਐਜੂਕੇਸ਼ਨ ਦੇਣ ਦੀ ਗਰੰਟੀ ਦਿੱਤੀ ਸੀ। ਇਸੇ ਦਿਸ਼ਾ ’ਚ 30 ਪਿੰ੍ਰਸੀਪਲਾਂ ਦੇ ਦੂਜੇ ਬੈਚ ਨੂੰ ਨੈਸ਼ਨਲ ਅਕੈਡਮੀ ਸਿੰਘਾਪੁਰ ’ਚ 4 ਤੋਂ 11 ਮਾਰਚ ਤੱਕ ਟ੍ਰੇਨਿੰਗ ਸੈਸ਼ਨ ਲਈ ਭੇਜਿਆ ਹੈ। ਉਨ੍ਹਾਂ ਨੇ ਪਿ੍ਰੰਸੀਪਲਾਂ ਦੀ ਚੋਣ ਨੂੰ ਪਾਰਦਰਸ਼ੀ ਦੱਸਦੇ ਹੋਏ ਕਿਹਾ ਕਿ ਇਸ ਦੇ ਲਈ ਪੰਜ ਮੈਂਬਰੀ ਕਮੇਟੀ ਵੀ ਬਣਾਈ ਗਈ ਹੈ ਅਤੇ ਇਸ ਬੈਚ ’ਚ ਨੈਸ਼ਨਲ ਅਤੇ ਸਟੇਟ ਐਵਾਰਡ ਪ੍ਰਾਪਤ ਕਰ ਚੁੱਕੇ ਪਿ੍ਰੰਸੀਪਲ ਵੀ ਸ਼ਾਮਲ ਹਨ। ਜਦਕਿ ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪਿ੍ਰੰਸੀਪਲਾਂ ਦੀ ਚੋਣ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਸਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ 36 ਪਿ੍ਰੰਸੀਪਲਾਂ ਦਾ ਗਰੁੱਪ ਸਿੰਘਾਪੁਰ ਭੇਜਿਆ ਗਿਆ ਸੀ। ਜਿਨ੍ਹਾਂ ਨੇ 6 ਫਰਵਰੀ ਤੋਂ 10 ਫਰਵਰੀ ਤੱਕ ਸਿੰਗਾਪੁਰ ਦੇ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਸੈਮੀਨਾਰ ’ਚ ਹਿੱਸਾ ਲਿਆ ਅਤੇ ਇਹ ਪਿ੍ਰੰਸੀਪਲ 11 ਫਰਵਰੀ ਨੂੰ ਵਾਪਸ ਪੰਜਾਬ ਪਰਤੇ ਸਨ। ਪੰਜਾਬ ਪਰਤਣ ’ਤੇ ਇਨ੍ਹਾਂ ਪਿ੍ਰੰਸੀਪਲਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਵਾਗਤ ਕੀਤਾ ਗਿਆ ਸੀ।