ਦਿੱਲੀ ਦੇ ਗੰਗਾਰਾਮ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਅੱਜ ਅਚਾਨਕ ਸਿਹਤ ਖਰਾਬ ਹੋ ਗਈ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਦਿੱਲੀ ਦੇ ਗੰਗਾਰਾਮ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਦਾ ਇਲਾਜ ਚੈਸਟ ਮੈਡੀਸਿਨ ਡਿਪਾਰਟਮੈਂਟ ਦੇ ਸੀਨੀਅਰ ਕੰਸਲਟੈਂਟ ਦੀ ਨਿਗਰਾਨੀ ’ਚ ਕੀਤਾ ਜਾ ਰਿਹਾ ਹੈ। ਡਾਕਟਰਾਂ ਵੱਲੋ ਦਿੱਤੀ ਗਈ ਜਾਣਕਾਰੀ ਅਨੁਸਾਰ 76 ਸਾਲਾ ਸੋਨੀਆ ਗਾਂਧੀ ਦੀ ਹਾਲਤ ਫਿਲਹਾਰ ਸਥਿਰ ਦੱਸੀ ਜਾ ਰਹੀ ਹੈ। ਹਸਪਤਾਲ ਵੱਲੋਂ ਜਾਰੀ ਕੀਤੇ ਗਏ ਹੈਲਥ ਬੁਲੇਟਿਨ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਬੁਖਾਰ ਕਾਰਨ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਬੜੀ ਗੰਭੀਰਤਾ ਨਾਲ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਧਿਆਨ ਰਹੇ ਕਿ ਇਸ ਤੋਂ ਜਨਵਰੀ ਮਹੀਨੇ ਵਿਚ ਵੀ ਉਨ੍ਹਾਂ ਨੂੰ ਵਾਇਰਲ ਇਨਫੈਕਸ਼ਨ ਦੇ ਚਲਦਿਆਂ ਦਿੱਲੀ ਦੇ ਗੰਗਾਰਾਮ ਵਿਚ ਭਰਤੀ ਕਰਵਾਇਆ ਗਿਆ ਸੀ।
Check Also
ਪ੍ਰਧਾਨ ਮੰਤਰੀ ਮੋਦੀ ਵਲੋਂ ਜੰਮੂ ਕਸ਼ਮੀਰ ’ਚ ਜੈਡ ਮੋੜ ਟਨਲ ਦਾ ਉਦਘਾਟਨ
2700 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ ਜੈਡ ਮੋੜ ਟਨਲ ਜੰਮੂ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ …