Breaking News
Home / ਪੰਜਾਬ / ਸ਼ਰਧਾਂਜਲੀਆ ਦੇਣ ਮਗਰੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

ਸ਼ਰਧਾਂਜਲੀਆ ਦੇਣ ਮਗਰੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

ਮਾਨ ਸਰਕਾਰ 10 ਮਾਰਚ ਨੂੰ ਪੇਸ਼ ਕਰੇਗੀ ਆਪਣਾ ਫੁੱਲ ਬਜਟ
ਚੰਡੀਗੜ੍ਹ/ਬਿਊਰੋ ਨਿਊਜ਼ : ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਪੰਜਾਬ ਸਰਕਾਰ ਦਾ ਬਜਟ ਇਜਲਾਸ ਅੱਜ ਰਾਜਪਾਲ ਦੇ ਭਾਸ਼ਣ ਮਗਰੋਂ ਵਿਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਬਜਟ ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਕਾਂਗਰਸ ਨੇ ਵਾਕਆਊਟ ਕਰਕੇ ਆਪਣੇ ਤਿੱਖੇ ਤੇਵਰ ਦਿਖਾ ਦਿੱਤੇ ਹਨ ਅਤੇ ਵਿਰੋਧੀ ਧਿਰ ਨੇ ਪੰਜਾਬ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਰੱਖੀ ਹੈ। ਸਦਨ ’ਚ ਪਾਰਟੀ ਦੀ ਹਮਲਾਵਰ ਰਣਨੀਤੀ ਲਈ ਸੋਮਵਾਰ ਨੂੰ ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ ਕਾਂਗਰਸ ਨੇ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਬਾਜਵਾ ਨੇ ਕਿਹਾ ਕਿ ਸੈਂਕੜੇ ਪੰਨਿਆਂ ਦੇ ਬਜਟ ਨੂੰ ਪੜ੍ਹਨ ਲਈ ਸਮਾਂ ਚਾਹੀਦਾ ਪ੍ਰੰਤੂ ਇਸ ਦੇ ਲਈ ਵੀ ਪੰਜਾਬ ਸਰਕਾਰ ਵੱਲੋਂ ਸਮਾਂ ਨਹੀਂ ਦਿੱਤਾ ਜਾ ਰਿਹਾ। ਇਸ ਸਬੰਧੀ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਇਕ ਪੱਤਰ ਵੀ ਲਿਖਿਆ ਹੈ। ਧਿਆਨ ਰਹੇ ਭਗਵੰਤ ਮਾਨ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਉਂਦੀ 10 ਮਾਰਚ ਨੂੰ ਪੰਜਾਬ ਸਰਕਾਰ ਦਾ ਫੁੱਲ ਬਜਟ ਪੇਸ਼ ਕੀਤਾ ਜਾਣਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਰੰਪਰਾ ਅਨੁਸਾਰ ਬਜਟ ਪੇਸ਼ ਕਰਨ ਤੋਂ ਇਕ ਦਿਨ ਬਾਅਦ ਇਸ ’ਤੇ ਬਹਿਸ ਕਰਵਾਈ ਜਾਂਦੀ ਪ੍ਰੰਤੂ ਮਾਨ ਸਰਕਾਰ ਵੱਲੋਂ ਬਜਟ ਪੇਸ਼ ਕਰਨ ਮਗਰੋਂ ਤੁਰੰਤ ਇਸ ’ਤੇ ਬਹਿਸ ਸ਼ੁਰੂ ਕਰਵਾਈ ਜਾ ਰਹੀ ਹੈ।

 

Check Also

ਜਗਮੀਤ ਸਿੰਘ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਲੜਨ ਦੇ ਦਿੱਤੇ ਸੰਕੇਤ

ਕਿਹਾ : ਜਲਦੀ ਹੀ ਕਰਾਂਗਾ ਗਿੱਦੜਬਾਹਾ ਹਲਕੇ ਦੇ ਪਿੰਡਾਂ ਦਾ ਦੌਰਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ …