21.2 C
Toronto
Thursday, September 17, 2026
spot_img
Homeਪੰਜਾਬਪੰਜਾਬ ਦੇ ਬਜਟ ਇਜਲਾਸ ਦੀ ਰਾਜਪਾਲ ਦੇ ਭਾਸ਼ਣ ਨਾਲ ਹੋਈ ਸ਼ੁਰੂਆਤ

ਪੰਜਾਬ ਦੇ ਬਜਟ ਇਜਲਾਸ ਦੀ ਰਾਜਪਾਲ ਦੇ ਭਾਸ਼ਣ ਨਾਲ ਹੋਈ ਸ਼ੁਰੂਆਤ

ਪੰਜਾਬ ਦੇ ਬਜਟ ਇਜਲਾਸ ਦੀ ਰਾਜਪਾਲ ਦੇ ਭਾਸ਼ਣ ਨਾਲ ਹੋਈ ਸ਼ੁਰੂਆਤਰਾਜਪਾਲ ਨੇ ਮੇਰੀ ਸਰਕਾਰ ਦੀ ਥਾਂ ਸਰਕਾਰ ਸ਼ਬਦ ਦੀ ਕੀਤੀ ਵਰਤੋਂ, ਮੁੱਖ ਮੰਤਰੀ ਭਗਵੰਤ ਮਾਨ ਪ੍ਰਗਟਾਇਆ ਇਤਰਾਜ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਰਾਜਪਾਲ ਬਨਵਾਰੀ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ। ਸੰਬੋਧਨ ਦੌਰਾਨ ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੀ ਖਿੱਚੋਤਾਣ ਵੀ ਸਾਫ ਨਜ਼ਰ ਆਈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਹ ‘ਮੇਰੀ ਸਰਕਾਰ’ ਦੀ ਥਾਂ ‘ਸਰਕਾਰ’ ਸ਼ਬਦ ਨਾਲ ਹੀ ਸੰਬੋਧਨ ਕਰਨਗੇ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਇਤਰਾਜ਼ ਪ੍ਰਗਟ ਕੀਤਾ। ਭਗਵੰਤ ਮਾਨ ਨੇ ਰਾਜਪਾਲ ਨੂੰ ਕਿਹਾ ਕਿ ਸੈਸ਼ਨ ਤੁਸੀਂ ਬੁਲਾਇਆ ਹੈ ਅਤੇ ਤੁਸੀਂ ਮੇਰੀ ਸਰਕਾਰ ਕਹੋ। ਇਸ ’ਤੇ ਰਾਜਪਾਲ ਨੇ ਕਿਹਾ ਕਿ ਉਹ ਪਹਿਲੀ ਵਾਰ ਰਾਜਪਾਲ ਨਹੀਂ ਬਣੇ ਇਸ ਤੋਂ ਪਹਿਲਾਂ ਉਹ ਅਸਾਮ ਅਤੇ ਤਾਮਿਲਨਾਡੂ ਦੇ ਰਾਜਪਾਲ ਵੀ ਰਹਿ ਚੁੱਕੇ ਹਨ। ਰਾਜਪਾਲ ਨੇ ਆਪਣੇ ਸੰਬੋਧਨ ਦੌਰਾਨ ਪਿ੍ਰੰਸੀਪਲਾਂ ਨੂੰ ਸਿਖਲਾਈ ਲਈ ਸਿੰਘਾਪੁਰ ਭੇਜਣ ਨੂੰ ਸਰਕਾਰ ਦੀ ਪ੍ਰਾਪਤੀ ਦੱਸਿਆ। ਇਸ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਜਪਾਲ ਨੇ ਪਹਿਲਾਂ ਹੀ ਸਿੰਘਾਪੁਰ ਭੇਜੇ ਗਏ ਪਿ੍ਰੰਸੀਪਲਾਂ ਦੀ ਚੋਣ ’ਤੇ ਸਵਾਲ ਚੁੱਕੇ ਸਨ। ਰਾਜਪਾਲ ਨੇ ਇਸ ਸਬੰਧੀ ਸਰਕਾਰ ਤੋਂ ਜਵਾਬ ਮੰਗਿਆ ਸੀ ਪ੍ਰੰਤੂ ਮੁੱਖ ਮੰਤਰੀ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ। ਉਲਟਾ ਪਿ੍ਰੰਸੀਪਲਾਂ ਦਾ ਇਕ ਹੋਰ ਬੈਚ ਸਿੰਘਾਪੁਰ ਭੇਜਿਆ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਸਦਨ ’ਚ ਕਾਫ਼ੀ ਹੰਗਾਮਾ ਹੋਇਆ ਅਤੇ ਕਾਂਗਰਸੀ ਵਿਧਾਇਕ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਸਦਨ ’ਚ ਵਾਕਆਊਟ ਕਰ ਗਏ। ਜਦਕਿ ਮੁੱਖ ਮੰਤਰੀ ਸਮੇਤ ਆਮ ਆਦਮੀ ਪਾਰਟੀ 92 ਵਿਧਾਇਕ ਸਦਨ ’ਚ ਮੌਜੂਦ ਸਨ।

 

RELATED ARTICLES
POPULAR POSTS