ਆਖਿਆ, ਪਤੀ ਦੀ ਬੇਇੱਜ਼ਤੀ ਹੋਈ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ‘ਚੋਂ ਸਸਪੈਂਡ ਸੰਸਦ ਮੈਂਬਰ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਆਮ ਆਦਮੀ ਪਾਰਟੀ ਜੁਆਇੰਨ ਕਰਨ ਦੀ ਤਿਆਰੀ ਵਿਚ ਹੈ। ਉਹ ਆਉਂਦੀ 13 ਨਵੰਬਰ ਨੂੰ ਰਸਮੀ ਤੌਰ ‘ਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਵਿਚ ਸ਼ਾਮਲ ਹੋਵੇਗੀ। ਪਾਰਟੀ ਬਦਲਣ ਦੇ ਪਿੱਛੇ ਉਸਦਾ ਕਹਿਣਾ ਹੈ ਕਿ ਭਾਜਪਾ ‘ਚ ਉਸਦੇ ਪਤੀ ਦੀ ਬਹੁਤ ਬੇਇੱਜ਼ਤੀ ਹੋਈ ਹੈ। ਜ਼ਿਕਰਯੋਗ ਹੈ ਕਿ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਭਾਜਪਾ ਦੀ ਨੈਸ਼ਨਲ ਐਗਜ਼ੀਕਿਊਟਿਵ ਕਮੇਟੀ ਦੀ ਮੈਂਬਰ ਰਹੀ ਹੈ ਅਤੇ ਦਿੱਲੀ ਵਿਚ ਸ਼ੀਲਾ ਦੀਕਸ਼ਤ ਦੇ ਖਿਲਾਫ ਇਲੈਕਸ਼ਨ ਲੜ ਚੁੱਕੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬੁਲਾਰੇ ਸੰਜੇ ਸਿੰਘ ਨੇ ਆਖਿਆ ਕਿ ਪੂਨਮ ਦੇ ਆਉਣ ਨਾਲ ਸਾਡੀ ਪਾਰਟੀ ਮਜ਼ਬੂਤ ਹੋਵੇਗੀ ਅਤੇ ਮਹਿਲਾ ਸ਼ਕਤੀ ਨੂੰ ਤਾਕਤ ਮਿਲੇਗੀ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …