ਕਿਹਾ : ਕਿਸੇ ’ਚ ਹਿੰਮਤ ਨਹੀਂ ਕਿ ਕੋਈ ਪੰਜਾਬ ਦੇ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖ ਸਕੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਸਮੂਹ ਵਿਰੋਧੀ ਧਿਰਾਂ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਤੇ ਆਪਸੀ ਭਾਈਚਾਰੇ ਨੂੰ ਲੈ ਕੇ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਲਗਾਤਾਰ ਵਿਰੋਧੀਆਂ ਵੱਲੋਂ ਘੇਰੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਉਨ੍ਹਾਂ ਨੂੰ ਠੋਕਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਵਿਚ ਲਿਖਿਆ ਕਿ ਮੇਰੇ ਕੋਲ ਪੰਜਾਬ ਦੀ ਕਾਨੂੰਨ ਵਿਵਸਥਾ ਸਬੰਧੀ ਪਲ ਪਲ ਦੀ ਜਾਣਕਾਰੀ ਹੈ ਅਤੇ ਸਮੁੱਚੀ ਪੰਜਾਬ ਸਰਕਾਰ ਦੀ ਨਜ਼ਰ ਹਮੇਸ਼ਾ ਪੰਜਾਬ ਦੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ’ਤੇ ਹੈ। ਭਗਵੰਤ ਮਾਨ ਨੇ ਵਿਰੋਧੀਆਂ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਵਿਰੋਧੀਆਂ ਨੂੰ ਪੰਜਾਬ ’ਚ ਫਿਰਕੂ ਅੱਗ ਲਾ ਕੇ ਆਪਣੀਆਂ ਸਿਆਸੀ ਰੋਟੀਆਂ ਨਹੀਂ ਸੇਕਣ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ 3 ਕਰੋੜ ਲੋਕ ਅਮਨ ਪਸੰਦ ਲੋਕ ਹਨ ਅਤੇ ਸਾਰੇ ਮਿਲ ਕੇ ਪ੍ਰੇਮ-ਪਿਆਰ ਨਾਲ ਰਹਿਣਾ ਜਾਣਦੇ ਹਨ। ਮੈਂ ਪੰਜਾਬ ਦੇ 3 ਕਰੋੜ ਅਮਨ ਪਸੰਦ ਲੋਕਾਂ ਨੂੰ ਯਕੀਨ ਦਿਵਾਉਂਦਾ ਹਾਂ ਕਿਸੇ ਵਿਚ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖ ਸਕੇ। ਉਨ੍ਹਾਂ ਵਿਰੋਧੀਆਂ ਨੂੰ ਤਾੜਨਾ ਕਰਦਿਆਂ ਆਖਿਆ ਕਿ ਜੇਕਰ ਕਿਸੇ ਨੇ ਵੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।
Check Also
ਸੁਖਬੀਰ ਸਿੰਘ ਬਾਦਲ ਦੇ ਪੈਰ ਦੀ ਪੀਜੀਆਈ ਚੰਡੀਗੜ੍ਹ ’ਚ ਕੀਤੀ ਗਈ ਸਰਜਰੀ
ਸੰਤੁਲਨ ਵਿਗੜਨ ਕਰਕੇ ਲੰਘੇ ਕੱਲ੍ਹ ਪੈਰ ਦੀ ਉਂਗਲ ’ਚ ਹੋਇਆ ਸੀ ਫਰੈਕਚਰ ਚੰਡੀਗੜ੍ਹ/ਬਿਊਰੋ ਨਿਊਜ਼ : …