Breaking News
Home / ਪੰਜਾਬ / ਕੋਟਕਪੁਰਾ ਗੋਲੀਕਾਂਡ ਮਾਮਲੇ ’ਚ ਐਸਆਈਟੀ ਨੇ 3 ਸਾਬਕਾ ਅਫ਼ਸਰਾਂ ਨੂੰ ਕੀਤਾ ਤਲਬ

ਕੋਟਕਪੁਰਾ ਗੋਲੀਕਾਂਡ ਮਾਮਲੇ ’ਚ ਐਸਆਈਟੀ ਨੇ 3 ਸਾਬਕਾ ਅਫ਼ਸਰਾਂ ਨੂੰ ਕੀਤਾ ਤਲਬ

ਚੰਡੀਗੜ੍ਹ /ਬਿਊਰੋ ਨਿਊਜ਼ : ਕੋਟਕਪੁਰਾ ਗੋਲੀਕਾਂਡ ਮਾਮਲੇ ’ਚ ਜਾਂਚ ਕਰ ਰਹੀ ਐਸਆਈਟੀ ਨੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਸੰਮਨ ਕੀਤਾ ਹੈ। ਇਹ ਸੰਮਨ ਤਤਕਾਲੀ ਏਡੀਜੀਪੀ ਰੋਹਿਤ ਚੌਧਰੀ ਤੇ ਆਈਜੀ ਆਰ.ਐਸ. ਖੱਟੜਾ ਤੇ ਇਕ ਹੋਰ ਨੂੰ ਭੇਜੇ ਗਏ ਹਨ। ਉਨ੍ਹਾਂ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣ ਨੂੰ ਕਿਹਾ ਗਿਆ ਹੈ। ਜ਼ਿਕਯੋਗ ਹੈ ਕਿ ਲੰਘੇ ਦਿਨੀਂ 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਫਰੀਦਕੋਟ ਦੇ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਐਸਆਈਟੀ ਮੁਖੀ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਟੀਮ ਨੇ ਫਰੀਦਕੋਟ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਣੇ ਸੁਮੇਧ ਸੈਣੀ, ਉਮਰਾਨੰਗਲ, ਚਰਨਜੀਤ ਸ਼ਰਮਾ ਦਾ ਵੀ ਸ਼ਾਮਲ ਹਨ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …