Breaking News
Home / ਭਾਰਤ / ਮਨੀਸ਼ ਸਿਸੋਦੀਆ ਦਾ ਰਿਮਾਂਡ 6 ਮਾਰਚ ਤੱਕ ਵਧਿਆ

ਮਨੀਸ਼ ਸਿਸੋਦੀਆ ਦਾ ਰਿਮਾਂਡ 6 ਮਾਰਚ ਤੱਕ ਵਧਿਆ

ਦਿੱਲੀ ਦੀ ਰਾਊਜ ਐਵੇਨਿਊ ਅਦਾਲਤ 10 ਮਾਰਚ ਨੂੰ ਸੁਣਾਏਗੀ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦੋ ਦਿਨ ਦੇ ਲਈ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਜਦਕਿ ਸਿਸੋਦੀਆ ਦੀ ਰੈਗੂਲਰ ਜ਼ਮਾਲਤ ਪਟੀਸ਼ਨ ’ਤੇ 10 ਮਾਰਚ ਨੂੰ ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ਫੈਸਲਾ ਸੁਣਾਏਗੀ। ਅੱਜ ਸਿਸੋਦੀਆ ਨੂੰ ਰੈਵੇਨਿਊ ਰਾਊਜ ਅਦਾਲਤ ’ਚ ਪੇਸ਼ ਕੀਤਾ ਗਿਆ ਸੀ, ਜਿੱਥੇ ਸੀਬੀਆਈ ਨੇ ਉਨ੍ਹਾਂ ਦਾ ਤਿੰਨ ਦਿਨਾਂ ਲਈ ਰਿਮਾਂਡ ਮੰਗਿਆ ਸੀ। ਇਸ ਤੋਂ ਪਹਿਲਾਂ ਸਿਸੋਦੀਆ ਪੰਜ ਦੇ ਦਿਨ ਦੇ ਰਿਮਾਂਡ ’ਤੇ ਸਨ ਜੋ ਕਿ ਅੱਜ ਖਤਮ ਹੋ ਗਿਆ ਸੀ। ਧਿਆਨ ਰਹੇ ਕਿ ਲੰਘੀ 26 ਫਰਵਰੀ ਨੂੰ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਮਗਰੋਂ ਗਿ੍ਰਫਤਾਰ ਕਰ ਲਿਆ ਸੀ ਅਤੇ 27 ਫਰਵਰੀ ਨੂੰ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ ਸੀ। 28 ਫਰਵਰੀ ਨੂੰ ਕਾਂਗਰਸੀ ਆਗੂ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਸਿਸੋਦੀਆ ਦੀ ਗਿ੍ਰਫਤਾਰੀ ਖਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ ਦਾਖਲ ਕੀਤੀ ਅਤੇ ਉਨ੍ਹਾਂ ਤੁਰੰਤ ਸੁਣਵਾਈ ਦੀ ਅਪੀਲ ਕੀਤੀ ਸੀ, ਜਿਸ ਨੂੰ ਕੋਰਟ ਨੇ ਸਵੀਕਾਰ ਕਰ ਲਿਆ। ਜਦਕਿ 28 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਲੈਣ ਲਈ ਹੇਠ ਅਦਾਲਤ ਵਿਚ ਜਾਣ ਦੀ ਸਲਾਹ ਦਿੱਤੀ ਸੀ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …