9.8 C
Toronto
Wednesday, April 29, 2026
spot_img
Homeਪੰਜਾਬਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ...

ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਕੀਤੀ ਅਪੀਲ

ਸਿੱਖਿਆ ਮੰਤਰੀ ਨੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਧਿਆਪਕਾਂ ਨੂੰ ਗੈਰ-ਵਿਦਿਅਕ ਕੰਮਾਂ ਲਈ ਤਾਇਨਾਤ ਨਾ ਕਰਨ ਦੇ ਵਾਅਦੇ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ ਲਈ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲੈਣ ਦੀ ਅਪੀਲ ਕੀਤੀ ਹੈ। ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹਨ। ਇਸ ਲਈ ਇਹ ਜ਼ਰੂਰੀ ਹੈ ਕਿ ਅਧਿਆਪਕ ਸਕੂਲਾਂ ਵਿੱਚ ਉਪਲੱਬਧ ਰਹਿਣ ਅਤੇ ਉਨ੍ਹਾਂ ਤੋਂ ਬੱਚਿਆਂ ਨੂੰ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲਿਆ ਜਾਵੇ। ਉਨ੍ਹਾਂ ਮੁੱਖ ਸਕੱਤਰ ਨੂੰ ਕਿਹਾ ਕਿ ਆਪਣੀ ਪ੍ਰਧਾਨਗੀ ਹੇਠ, ਮੁੱਖ ਚੋਣ ਅਫਸਰ ਪੰਜਾਬ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ, ਅਤੇ ਪ੍ਰਮੁੱਖ ਸਕੱਤਰ ਪ੍ਰਬੰਧਕੀ ਸੁਧਾਰ (ਜੀ.ਆਰ) ਦੀ ਇੱਕ ਕਮੇਟੀ ਗਠਿਤ ਕਰਕੇ ਅਧਿਆਪਕਾਂ ਤੋਂ ਬੱਚਿਆ ਨੂੰ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲੈਣ ਸਬੰਧੀ ਵਿਚਾਰ ਵਟਾਂਦਰਾ ਕਰਕੇ ਨੀਤੀ ਤਿਆਰ ਕਰੇ ਅਤੇ ਆਪਣੀ ਰਿਪੋਰਟ ਤਿੰਨ ਮਹੀਨੇ ਵਿੱਚ ਪੇਸ਼ ਕਰੇ। ਉਨ੍ਹਾਂ ਕਿਹਾ ਕਿ ਜੇਕਰ ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਲੈਣਾ ਬੰਦ ਕਰ ਦਿੱਤਾ ਜਾਵੇ ਤਾਂ ਇਹ ਇਤਿਹਾਸਕ ਫੈਸਲਾ ਹੋਵੇਗਾ, ਜਿਸ ਨਾਲ ਸੂਬੇ ਦੀ ਸਮੁੱਚੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਬਹੁਤ ਫਾਇਦਾ ਹੋਵੇਗਾ।

RELATED ARTICLES
POPULAR POSTS