-0.2 C
Toronto
Sunday, February 22, 2026
spot_img
Homeਭਾਰਤਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਜੇਲ੍ਹ ਭੇਜਿਆ

ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਜੇਲ੍ਹ ਭੇਜਿਆ

ਸ਼ਰਾਬ ਨੀਤੀ ਮਾਮਲੇ ਵਿਚ ਹੋਈ ਸੀ ਗਿ੍ਰਫਤਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਿਛਲੇ ਦਿਨੀਂ ਸੀਬੀਆਈ ਨੇ ਸ਼ਰਾਬ ਨੀਤੀ ਮਾਮਲੇ ਵਿਚ ਗਿ੍ਰਫਤਾਰ ਕੀਤਾ ਸੀ। ਇਸਦੇ ਚੱਲਦਿਆਂ ਅੱਜ ਸਿਸੋਦੀਆ ਨੂੰ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ 20 ਮਾਰਚ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਦੌਰਾਨ ਸਿਸੋਦੀਆ ਨੂੰ ਤਿਹਾੜ ਜੇਲ੍ਹ ਵਿਚ ਰੱਖਿਆ ਜਾਵੇਗਾ। ਅੱਜ ਸੋਮਵਾਰ ਨੂੰ ਹੋਈ ਸੁਣਵਾਈ ਵਿਚ ਸੀਬੀਆਈ ਦੇ ਸਪੈਸ਼ਲ ਜੱਜ ਐਮ.ਕੇ. ਨਾਗਪਾਲ ਨੇ ਸਿਸੋਦੀਆ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਇਸੇ ਦੌਰਾਨ ਸੀਬੀਆਈ ਦੇ ਵਕੀਲ ਨੇ ਕਿਹਾ ਕਿ ਸਿਸੋਦੀਆ ਦੀ ਹੋਰ ਰਿਮਾਂਡ ਨਹੀਂ ਮੰਗੀ ਜਾ ਰਹੀ ਹੈ, ਪਰ ਅਗਲੇ 15 ਦਿਨਾਂ ਵਿਚ ਜ਼ਰੂਰਤ ਪੈਣ ’ਤੇ ਦੁਬਾਰਾ ਕਸਟਡੀ ਮੰਗੀ ਜਾ ਸਕਦੀ ਹੈ। ਧਿਆਨ ਰਹੇ ਕਿ ਸੀਬੀਆਈ ਨੇ ਲੰਘੀ 26 ਫਰਵਰੀ ਨੂੰ ਸਿਸੋਦੀਆ ਨੂੰ ਗਿ੍ਰਫਤਾਰ ਕੀਤਾ ਸੀ ਅਤੇ 27 ਫਰਵਰੀ ਨੂੰ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਥੋਂ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ। ਫਿਰ 4 ਮਾਰਚ ਨੂੰ ਸਿਸੋਦੀਆ ਦਾ ਰਿਮਾਂਡ 6 ਮਾਰਚ ਤੱਕ ਕਰ ਦਿੱਤਾ ਗਿਆ ਸੀ।

 

RELATED ARTICLES
POPULAR POSTS