Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ’ਚ ਭਗਵੰਤ ਮਾਨ ਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ

ਪੰਜਾਬ ਵਿਧਾਨ ਸਭਾ ’ਚ ਭਗਵੰਤ ਮਾਨ ਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ

ਮੁੱਖ ਮੰਤਰੀ ਨੇ ਕਿਹਾ : ਭਿ੍ਰਸ਼ਟਾਚਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਸੂਬਾ ਸਰਕਾਰ ਦੇ ਚੱਲ ਰਹੇ ਬਜਟ ਇਜਲਾਸ ਦਾ ਅੱਜ ਦੂਜਾ ਦਿਨ ਸੀ ਅਤੇ ਇਸੇ ਦੌਰਾਨ ਵਿਧਾਨ ਸਭਾ ’ਚ ਰਾਜਪਾਲ ਦੇ ਭਾਸ਼ਨ ’ਤੇ ਚਰਚਾ ਦੌਰਾਨ ਹੰਗਾਮਾ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਤਿੱਖੀ ਬਹਿਸ ਹੋਈ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਦੇ ਦਫਤਰਾਂ ’ਤੇ ਭਾਜਪਾ ਦਾ ਝੰਡਾ ਲਗਾਇਆ ਜਾਣਾ ਚਾਹੀਦਾ ਹੈ। ਇਸੇ ਦੌਰਾਨ ਬਾਜਵਾ ਨੇ ਕਿਹਾ ਕਿ ‘ਆਪ’ ਨੂੰ ਵੀ ਆਪਣਾ ਝੰਡਾ ਵਿਜੀਲੈਂਸ ਦਫਤਰ ’ਤੇ ਲਗਾ ਦੇਣਾ ਚਾਹੀਦਾ ਹੈ। ਪ੍ਰਤਾਪ ਸਿੰਘ ਬਾਜਵਾ ਦੀ ਇਸ ਗੱਲ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਵੀ ਜਨਤਾ ਦੇ ਪੈਸੇ ਦੀ ਦੁਰਵਰਤੋਂ ਵਿਚ ਸ਼ਾਮਲ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਤਿੱਖੀ ਬਹਿਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਜਾਂਚ ਚੱਲ ਰਹੀ ਹੈ, ਵਾਰੀ ਸਭ ਦੀ ਆਵੇਗੀ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਪੈਸਾ ਖਾਧਾ ਹੈ, ਉਸ ਤੋਂ ਹਿਸਾਬ ਲਿਆ ਜਾਵੇਗਾ। ਭਗਵੰਤ ਮਾਨ ਨੇ ਕਾਂਗਰਸ ਵਿਚੋਂ ਭਾਜਪਾ ਵਿਚ ਗਏ ਆਗੂਆਂ ’ਤੇ ਤਨਜ਼ ਕੱਸਦਿਆਂ ਕਿਹਾ ਕਿ, ਪਾਰਟੀ ਬਦਲਣ ਨਾਲ ਇਹ ਬਚ ਨਹੀਂ ਸਕਣਗੇ ਅਤੇ ਜੇ ਪੰਜਾਬ ਦਾ ਪੈਸਾ ਖਾਧਾ ਤਾਂ ਅੰਦਰ ਜ਼ਰੂਰ ਜਾਓਗੇ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …