ਇੰਟਰਨੈਟ ਦੀ ਸਹੂਲਤ ਅਤੇ ਸੀਨੀਅਰ ਸਿਟੀਜਨ ਲਈ ਵੀ ਜਗ੍ਹਾ
ਹੁਸ਼ਿਆਰਪੁਰ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਹੁਸ਼ਿਆਰਪੁਰ ਵਿਚ ਪਹਿਲੀ ਡਿਜ਼ੀਟਲ ਲਾਇਬ੍ਰੇਰੀ ਖੋਲ੍ਹ ਦਿੱਤੀ ਹੈ। ਇਸ ਲਾਇਬ੍ਰੇਰੀ ਵਿਚ ਕਈ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤਾਂ ਕਿ ਵਿਦਿਆਰਥੀਆਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਲਾਇਬ੍ਰੇਰੀ ਵਿਚ ਸਮਾਰਟ ਕਾਰਡ ਫੈਸਿਲਟੀ, ਇੰਟਰਨੈਟ ਅਤੇ ਕੰਪਿੳੂਟਰ ਵਰਕ ਸਟੇਸ਼ਨ ਤੋਂ ਇਲਾਵਾ ਬੱਚਿਆਂ ਲਈ ਐਕਟੀਵਿਟੀ ਸਟੇਸ਼ਨ ਅਤੇ ਕੰਪੀਟੇਟਿਵ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਵੀ ਉਪਲਬਧ ਹੋਣਗੀਆਂ। ਡਿਜੀਟਲ ਲਾਇਬ੍ਰੇਰੀ ਵਿਚ ਸੀਨੀਅਰ ਸਿਟੀਜਨ ਦੇ ਲਈ ਵੀ ਜਗ੍ਹਾ ਰਾਖਵੀਂ ਰੱਖੀ ਗਈ ਹੈ। ਇਕ ਕੰਪਲੀਟ ਲਾਇਬ੍ਰੇਰੀ ਦੇ ਰੂਪ ਵਿਚ ਪੰਜਾਬ ਦੀ ਇਸ ਪਹਿਲੀ ਲਾਇਬ੍ਰੇਰੀ ਨੂੰ ਸਥਾਪਿਤ ਕੀਤਾ ਗਿਆ ਹੈ। ਮਾਨ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਦੇ ਨਵੀਂ ਉਚਾਈ ਨੂੰ ਛੂਹਣ ਦਾ ਦਾਅਵਾ ਕੀਤਾ ਹੈ। ਨਾਲ ਹੀ ਇਸ ਨੂੰ ਬਦਲਾਅ ਦੀ ਨਿਸ਼ਾਨੀ ਵੀ ਦੱਸਿਆ ਹੈ। ਇਸ ਤੋਂ ਪਹਿਲਾਂ 21 ਜਨਵਰੀ 2023 ਨੂੰ ਸੂਬਾ ਸਰਕਾਰ ਨੇ ਪੰਜਾਬ ਵਿਚ ਸਕੂਲ ਆਫ ਐਮੀਨੈਂਸ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਇਸਦੇ ਤਹਿਤ ਸਾਰੇ 23 ਜ਼ਿਲ੍ਹਿਆਂ ਵਿਚ ਨਵੀਂ ਟੈਕਨਾਲੋਜੀ ਦੀ ਸਹੂਲਤ ਦਿੱਤੀ ਜਾਵੇਗੀ ਤਾਂ ਕਿ ਵਿਦਿਆਰਥੀ ਨਵੀਂ ਸਿੱਖਿਆ ਪ੍ਰਣਾਲੀ ਦੇ ਨਾਲ ਪ੍ਰੀਖਿਆ ਦੀ ਤਿਆਰੀ ਕਰ ਸਕਣ। ਆਮ ਆਦਮੀ ਪਾਰਟੀ ਪੰਜਾਬ ਨੇ ਡਿਜੀਟਲ ਲਾਇਬ੍ਰੇਰੀ ਦੀ ਜਾਣਕਾਰੀ ਸਬੰਧੀ ਟਵੀਟ ਵੀ ਕੀਤਾ ਹੈ। ਇਸੇ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਾਉਣ ਲਈ ਕਿਹਾ ਹੈ ਅਤੇ ਇਸ ਸਬੰਧੀ ਉਨ੍ਹਾਂ ਨੇ ਪੱਤਰ ਵੀ ਜਾਰੀ ਕੀਤਾ ਹੈ। ਪੰਜਾਬ ਦੇ ਬੱਚਿਆਂ ਵਿਚ ਆਤਮ ਵਿਸ਼ਵਾਸ ਵਧਾਉਣ ਲਈ ਇਹ ਕਦਮ ਉਠਾਇਆ ਗਿਆ ਹੈ।