5 C
Toronto
Tuesday, November 25, 2025
spot_img
Homeਭਾਰਤਆਤਿਸ਼ੀ ਤੇ ਸੌਰਭ ਭਾਰਦਵਾਜ ਕੇਜਰੀਵਾਲ ਕੈਬਨਿਟ ’ਚ ਹੋਏ ਸ਼ਾਮਲ

ਆਤਿਸ਼ੀ ਤੇ ਸੌਰਭ ਭਾਰਦਵਾਜ ਕੇਜਰੀਵਾਲ ਕੈਬਨਿਟ ’ਚ ਹੋਏ ਸ਼ਾਮਲ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੋਵਾਂ ਨੂੰ ਕੈਬਨਿਟ ’ਚ ਮੰਤਰੀ ਵਜੋਂ ਕੀਤਾ ਨਿਯੁਕਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਅਰਵਿੰਦ ਕੇਜਰੀਵਾਲ ਕੈਬਨਿਟ ਵਿਚ ਮੰਤਰੀ ਵਜੋਂ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਲਾਹ ’ਤੇ ਆਤਿਸ਼ੀ ਅਤੇ ਸੌਰਭ ਨੂੰ ਕੈਬਨਿਟ ਮੰਤਰੀ ਨਿਯੁਕਤ ਕੀਤਾ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸਿਸੋਦੀਆ ਦੇ ਅਸਤੀਫ਼ੇ ਮਗਰੋਂ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਕੇਜਰੀਵਾਲ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦੋਵੇਂ ਮੰਤਰੀਆਂ ਦੇ ਅਸਤੀਫੇ ਮਗਰੋਂ ਅਰਵਿੰਦ ਕੇਜਰੀਵਾਲ ਨੇ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੇ ਨਾਂ ਰਾਸ਼ਟਰਪਤੀ ਨੂੰ ਕੈਬਨਿਟ ਮੰਤਰੀ ਵਜੋਂ ਨਿਯੁਕਤ ਕਰਨ ਲਈ ਭੇਜੇ ਸਨ ਜਿਨ੍ਹਾਂ ਨੂੰ ਅੱਜ ਰਾਸ਼ਟਰਪਤੀ ਦਰੋਪਦੀ ਨੇ ਮਨਜੂਰੀ ਦੇ ਦਿੱਤੀ ਹੈ। ਆਤਿਸ਼ੀ ਅਤੇ ਸੌਰਭ ਭਾਰਦਵਾਜ ਦਾ ਕਾਰਜਭਾਰ ਸਹੁੰ ਚੁੱਕਣ ਵਾਲੀ ਮਿਤੀ ਤੋਂ ਪ੍ਰ੍ਰਭਾਵੀ ਹੋਵੇਗਾ।

 

RELATED ARTICLES
POPULAR POSTS