ਬਹੁ ਕਰੋੜੀ ਘਪਲੇ ’ਚ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਗਿੱਲ ਨੂੰ ਕੀਤਾ ਗਿਆ ਗਿ੍ਰਫ਼ਤਾਰ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਪਟਿਆਲਾ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਤਲਬ ਕੀਤਾ ਹੈ। ਭਰਤ ਇੰਦਰ ਸਿੰਘ ਚਹਿਲ ਨੂੰ 10 ਮਾਰਚ ਨੂੰ ਪਟਿਆਲਾ ਵਿਜੀਲੈਂਸ ਦਫ਼ਤਰ ਵਿਚ ਪੇਸ਼ ਹੋਣ ਲਈ ਸੰਮਨ ਭੇਜੇ ਗਏ ਹਨ। ਵਿਜੀਲੈਂਸ ਦੀ ਟੀਮ ਵੱਲੋਂ ਉਨ੍ਹਾਂ ਦੇ ਘਰ ਵੀ ਰੇਡ ਕੀਤੀ ਗਈ ਸੀ ਪ੍ਰੰਤੂ ਉਹ ਘਰ ’ਚ ਨਹੀਂ ਮਿਲੇ, ਜਿਸ ਦੇ ਚਲਦਿਆਂ ਉਨ੍ਹਾਂ ਨੂੰ 10 ਮਾਰਚ ਨੂੰ ਪੇਸ਼ ਹੋਣ ਲਈ ਵਟਸਐਪ ਰਾਹੀਂ ਸੰਮਨ ਮੁਹੱਈਆ ਕਰਵਾ ਦਿੱਤੇ ਗਏ ਹਨ। ਚਹਿਲ ਪਟਿਆਲਾ ’ਚ ਇਕ ਆਲੀਸ਼ਾਨ ਮੈਰਿਜ ਪੈਲੇਸ ਦੇ ਨਿਰਮਾਣ ਮਗਰੋਂ ਸੁਰਖੀਆਂ ’ਚ ਆਏ ਸਨ। ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਸਮੇਂ ਉਨ੍ਹਾਂ ਇਕ ਵੱਡਾ ਸ਼ਾਪਿੰਗ ਮਾਲ ਵੀ ਬਣਵਾਇਆ ਸੀ, ਇਹ ਸ਼ਾਪਿੰਗ ਮਾਲ ਸਰਕਾਰੀ ਜ਼ਮੀਨ ਦੀ ਨਿਲਾਮੀ ਤੋਂ ਬਾਅਦ ਬਣਵਾਇਆ ਗਿਆ ਸੀ, ਜਿਸ ਦੀ ਵਿਜੀਲੈਂਸ ਵੱਲੋਂ ਪੈਮਾਇਸ਼ ਵੀ ਕੀਤੀ ਜਾ ਚੁੱਕੀ ਹੈ। ਉਧਰ ਸੀਬੀਆਈ ਨੇ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਗਿੱਲ ਨੂੰ ਬਹੁਕਰੋੜੀ ਪਘਲੇ ਦੀ ਜਾਂਚ ਦੇ ਮੱਦੇਨਜ਼ਰ ਫਿਜੀ ਤੋਂ ਭਾਰਤ ਹਵਾਲਾ ਕੀਤਾ ਗਿਆ ਹੈ। ਗਿੱਲ ਨੂੰ ਫਿਜੀਂ ਤੋਂ ਲੰਘੀ ਦੇਰ ਰਾਤ ਵਿਦੇਸ਼ਾਂ ਵਿਚ ਰਹਿ ਰਹੇ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਅਪ੍ਰੇਸ਼ਨ ਤਿ੍ਰਸ਼ੂਲ ਤਹਿਤ ਭਾਰਤ ਲਿਆਂਦਾ ਗਿਆ। ਧਿਆਨ ਰਹੇ ਕਿ 2014 ’ਚ ਪਰਲ ਗਰੁੱਪ ਅਤੇ ਇਸ ਦੇ ਸੰਸਥਾਪਕ ਨਿਰਮਲ ਸਿੰਘ ਭੰਗੂ ਖਿਲਾਫ਼ ਨਿਵੇਸ਼ਕਾਂ ਨੂੰ ਨਿਵੇਸ਼ ਬਦਲੇ ਜ਼ਮੀਨ ਦੀ ਪੇਸ਼ਕਸ਼ ਕਰਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਇਹ ਜਾਂਚ ਸ਼ੁਰੂ ਕੀਤੀ ਗਈ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …