ਕੇਜਰੀਵਾਲ ਨੇ ਪੂਰਾ ਦਿਨ ਰਾਜਘਾਟ ’ਚ ਕੀਤਾ ਅਤੇ ਸਿਮਰਨ ਅਤੇ ਅਰਦਾਸ
ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਪਾਸੇ ਜਿੱਥੇ ਅੱਜ ਪੂਰਾ ਦੇਸ਼ ਰੰਗਾਂ ਦੇ ਤਿਉਹਾਰ ਹੋਲੀ ਦੇ ਜਸ਼ਨਾਂ ਵਿਚ ਡੁੱਬਿਆ ਹੋਇਆ ਸੀ, ਉਥੇ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੋਲੀ ਨਹੀਂ ਮਨਾਈ। ਇਸ ਦਾ ਕਾਰਨ ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੀ ਗਿ੍ਰਫ਼ਤਾਰੀ ਦੱਸਿਆ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਜਿਨ੍ਹਾਂ ਨੇ ਦਿੱਲੀ ਦੇ ਲੋਕਾਂ ਲਈ ਸਕੂਲ ਅਤੇ ਹਸਪਤਾਲ ਬਣਵਾਏ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਅਤੇ ਜਿਨ੍ਹਾਂ ਨੇ ਲੋਕਾਂ ਦੇ ਖਰਬਾਂ ਰੁਪਏ ਲੁੱਟੇ ਉਨ੍ਹਾਂ ਨੂੰ ਗਲੇ ਲਗਾਇਆ ਜਾ ਰਿਹਾ ਹੈ। ਅਜਿਹੇ ’ਚ ਦੇਸ਼ ਦੀ ਸਥਿਤੀ ਚਿੰਤਾਜਨਕ ਹੈ ਜਿਸ ਲਈ ਉਨ੍ਹਾਂ ਫੈਸਲਾ ਕੀਤਾ ਹੈ ਕਿ ਉਹ ਹੋਲੀ ਨਹੀਂ ਮਨਾਉਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੂਰਾ ਦਿਨ ਰਾਜਘਾਟ ਵਿਖੇ ਭਾਰਤ ਮਾਤਾ ਲਈ ਪੂਰਾ ਦਿਨ ਸਿਮਰਨ ਅਤੇ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸ਼ਰਾਬ ਘੋਟਾਲੇ ਦੇ ਦੋਸ਼ ਵਿਚ ਲੰਘੇ ਦਿਨੀਂ ਗਿ੍ਰਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਜਦਕਿ ਸਤੇਂਦਰ ਜੈਨ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਪਹਿਲਾਂ ਤੋਂ ਹੀ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ।
Check Also
ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 2 ਦਸੰਬਰ ਤੱਕ ਕੀਤੀ ਗਈ ਮੁਲਤਵੀ
ਕਾਂਗਰਸ ਸਣੇ ਸਮੂਹ ਵਿਰੋਧੀ ਧਿਰ ਨੇ ਗੌਤਮ ਅਡਾਨੀ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ ਨਵੀਂ …