Breaking News
Home / ਭਾਰਤ / ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ

ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ

ਭਗਵੰਤ ਮਾਨ ਸਰਕਾਰ ਨੇ ਵੀ ਪੰਜਾਬੀਆਂ ਨੂੰ ਹੋਲੀ ਅਤੇ ਹੋਲੇ-ਮਹੱਲੇ ਦੀਆਂ ਦਿੱਤੀਆਂ ਮੁਬਾਰਕਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਵਿਚ ਅੱਜ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਰੰਗਾਂ ਦੇ ਇਸ ਤਿਉਹਾਰ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਸਮੇਤ ਹੋਰਨਾਂ ਰਾਜਨੀਤਿਕ ਆਗੂਆਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਕਿਹਾ ਕਿ ਹੋਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਅਤੇ ਤੁਹਾਡੀ ਜ਼ਿੰਦਗੀ ਵਿਚ ਖੁਸ਼ੀਆਂ ਅਤੇ ਉਤਸ਼ਾਹ ਦੇ ਰੰਗ ਹਮੇਸ਼ਾ ਛਾਏ ਰਹਿਣ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਦੇਸ਼ ਵਾਸੀਆਂ ਨੂੰ ਹੋਲੀ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ’ਤੇ ਲਿਖਿਆ ਕਿ ਹੋਲੀ ਦਾ ਤਿਉਹਾਰ ਹਰ ਕਿਸੇ ਦੀ ਜ਼ਿੰਦਗੀ ਨੂੰ ਨਵੇਂ ਰੰਗਾਂ ਨਾਲ ਭਰਦਾ ਹੈ ਅਤੇ ਦੇਸ਼ ਏਕਤਾ ਦੇ ਰੰਗਾਂ ਵਿਚ ਰੰਗਿਆ ਜਾਂਦਾ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਮੂਹ ਪੰਜਾਬੀਆਂ ਨੂੰ ਹੋਲੀ ਦੇ ਤਿਉਹਾਰ ਅਤੇ ਹੋਲਾ-ਮਹੱਲੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜਿੱਥੇ ਅੱਜ ਪੂਰਾ ਦੇਸ਼ ਹੋਲੀ ਦੇ ਰੰਗਾਂ ਵਿਚ ਰੰਗਿਆ ਹੋਇਆ ਹੈ, ਉਥੇ ਹੀ ਸ੍ਰੀ ਆਨੰਦਪੁਰ ਸਾਹਿਬ ਦੇ ਜੋੜ ਮੇਲੇ ਮੌਕੇ ਲੱਖਾਂ ਸੰਗਤਾਂ ਪਹੁੰਚ ਕੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਉਨ੍ਹਾਂ ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲੇ-ਮੁਹੱਲੇ ਦੀਆਂ ਵੀ ਸੰਗਤਾਂ ਨੂੰ ਵਧਾਈਆਂ ਦਿੱਤੀਆਂ।

Check Also

ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …