ਜ਼ਿਲ੍ਹਾ ਪ੍ਰਸ਼ਾਸਨ ਨੇ ਰਾਸ਼ਟਰਪਤੀ ਦੀ ਆਮਦ ਨੂੰ ਲੈ ਕੇ ਕੀਤੀ ਮੀਟਿੰਗ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਭਲਕੇ 9 ਮਾਰਚ ਦਿਨ ਵੀਰਵਾਰ ਨੂੰ ਸ੍ਰੀ ਦਰਬਾਰ ਸਾਹਿਬ (ਅੰਮਿ੍ਰਤਸਰ) ਵਿਖੇ ਨਤਮਸਤਕ ਹੋਣਗੇ। ਰਾਸ਼ਟਰਪਤੀ ਬਣਨ ਮਗਰੋਂ ਉਹ ਪਹਿਲੀ ਵਾਰ ਗੁਰੂ ਘਰ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਅਤੇ ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਏ ਜਾਣ ਦੀ ਸੰਭਾਵਨਾ ਹੈ। ਜੀ-20 ਸੰਮੇਲਨ ਦੀਆਂ ਤਿਆਰੀਆਂ ਵਿਚ ਲੱਗੇ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਸ਼ਟਰਪਤੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਅਤੇ ਹੋਰ ਪ੍ਰਬੰਧਾਂ ਬਾਰੇ ਮੀਟਿੰਗਾਂ ਕੀਤੀਆਂ ਹਨ। ਰਾਸ਼ਟਰਪਤੀ ਦੇ ਕਾਫਲੇ ਨੂੰ ਸ੍ਰੀ ਦਰਬਾਰ ਸਾਹਿਬ ਤੱਕ ਲੰਘਾਉਣ ਵਾਸਤੇ ਪੁਲਿਸ ਪ੍ਰਸ਼ਾਸਨ ਵੱਲੋਂ ਰਿਹਰਸਲ ਵੀ ਕੀਤੀ ਗਈ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …