1.4 C
Toronto
Friday, February 20, 2026
spot_img
Homeਪੰਜਾਬਖਹਿਰਾ ਨੇ ਕੁਲਦੀਪ ਸਿੰਘ ਧਾਲੀਵਾਲ ’ਤੇ ਟਵਿੱਟਰ ਅਕਾੳੂਂਟ ਬਲੌਕ ਕਰਨ ਦੇ ਲਗਾਏ...

ਖਹਿਰਾ ਨੇ ਕੁਲਦੀਪ ਸਿੰਘ ਧਾਲੀਵਾਲ ’ਤੇ ਟਵਿੱਟਰ ਅਕਾੳੂਂਟ ਬਲੌਕ ਕਰਨ ਦੇ ਲਗਾਏ ਆਰੋਪ

ਸੁਖਪਾਲ ਸਿੰਘ ਖਹਿਰਾ ਨੇ ਮੰਤਰੀ ਧਾਲੀਵਾਲ ਖਿਲਾਫ ਕਾਰਵਾਈ ਦੀ ਕੀਤੀ ਮੰਗ
ਚੰਡੀਗੜ੍ਹ/ਬਿੳੂੁਰੋ ਨਿੳੂਜ਼
ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਰੋਪ ਲਗਾਇਆ ਹੈ ਕਿ ਉਨ੍ਹਾਂ ਦੇ ਟਵਿੱਟਰ ਅਕਾੳੂਂਟ ਨੂੰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਲੌਕ ਕਰ ਦਿੱਤਾ ਹੈ। ਇਸਦੇ ਚੱਲਦਿਆਂ ਦੋਵਾਂ ਆਗੂੁਆਂ ਵਿਚ ਜ਼ੁਬਾਨੀ ਜੰਗ ਵਧਦੀ ਜਾ ਰਹੀ ਹੈ। ਇਸੇ ਦੌਰਾਨ ਹੁਣ ਵਿਧਾਇਕ ਖਹਿਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲੋਂ ਮੰਤਰੀ ਧਾਲੀਵਾਲ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਟਵਿੱਟਰ ਅਕਾੳੂਂਟ ’ਤੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ’ਤੇ ਆਰੋਪ ਲਗਾਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਖਹਿਰਾ ਦੇ ਰਿਸ਼ਤੇਦਾਰਾਂ ਨੇ ਪਿੰਡ ਦੀ ਜ਼ਮੀਨ ’ਤੇ ਕਬਜ਼ਾ ਕਰ ਰੱਖਿਆ ਹੈ। ਇਸ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਜੁਬਾਨੀ ਸਿਆਸੀ ਜੰਗ ਵੀ ਸ਼ੁਰੂ ਹੋਈ ਸੀ। ਵਿਧਾਇਕ ਖਹਿਰਾ ਨੇ ਇਸ ਮਾਮਲੇ ਨੂੰ ਵਿਧਾਨ ਸਭਾ ਵਿਚ ਉਠਾਇਆ, ਜਿਸ ’ਤੇ ਮੰਤਰੀ ਧਾਲੀਵਾਲ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਨਾ ਤਾਂ ਟਵਿੱਟਰ ਨੂੰ ਜਾਣਦੇ ਹਨ ਅਤੇ ਨਾ ਹੀ ਉਹ ਟਵੀਟ ਕਰਦੇ ਹਨ। ਇਸ ਤੋਂ ਬਾਅਦ ਖਹਿਰਾ ਨੇ ਜਾਣਕਾਰੀ ਦਿੱਤੀ ਕਿ ਮੰਤਰੀ ਧਾਲੀਵਾਲ ਦਾ ਟਵਿੱਟਰ ’ਤੇ ਅਕਾੳੂਂਟ ਵੀ ਹੈ ਅਤੇ ਉਹ ਟਵੀਟ ਵੀ ਕਰਦੇ ਹਨ। ਖਹਿਰਾ ਨੇ ਕਿਹਾ ਕਿ ਧਾਲੀਵਾਲ ਹੋਰਾਂ ਨੇ ਵਿਧਾਨ ਸਭਾ ਵਿਚ ਆਪਣੇ ਬਾਰੇ ਸਹੀ ਜਾਣਕਾਰੀ ਨਹੀਂ ਦਿੱਤੀ ਅਤੇ ਵਿਧਾਨ ਸਭਾ ਦੇ ਸਪੀਕਰ ਨੂੰ ਧਾਲੀਵਾਲ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

RELATED ARTICLES
POPULAR POSTS