1 C
Toronto
Thursday, January 8, 2026
spot_img
Homeਪੰਜਾਬਐਨਆਰਆਈ ਨੇ ਸਾਬਕਾ ਵਿਧਾਇਕ ਸਰਬਜੀਤ ਮੱਕੜ ’ਤੇ ਲਗਾਏ ਕਈ ਗੰਭੀਰ ਆਰੋਪ

ਐਨਆਰਆਈ ਨੇ ਸਾਬਕਾ ਵਿਧਾਇਕ ਸਰਬਜੀਤ ਮੱਕੜ ’ਤੇ ਲਗਾਏ ਕਈ ਗੰਭੀਰ ਆਰੋਪ

ਕਿਹਾ : ਜ਼ਮੀਨ ਹਥਿਆਉਣ ਲਈ ਵਿਧਾਇਕ ਕਰ ਰਿਹਾ ਹੈ ਪ੍ਰੇਸ਼ਾਨ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਜ਼ਿਲ੍ਹੇ ਨਾਲ ਸਬੰਧਤ ਅਮਰੀਕਾ ਰਹਿੰਦੇ ਇਕ ਵਿਅਕਤੀ ਨੇ ਜਲੰਧਰ ਕੈਂਟ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਰਹੇ ਸਰਬਜੀਤ ਸਿੰਘ ਮੱਕੜ ’ਤੇ ਕਈ ਗੰਭੀਰ ਆਰੋਪ ਲਗਾਏ ਹਨ। ਐਨ ਆਰ ਆਈ ਪ੍ਰਤਾਪ ਸਿੰਘ ਨੇ ਆਰੋਪ ਲਗਾਇਆ ਕਿ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਉਨ੍ਹਾਂ ਦੀ ਜੱਦੀ ਜ਼ਮੀਨ ਨੂੰ ਧੱਕੇ ਨਾਲ ਦੱਬਣਾ ਚਾਹੁੰਦੇ ਹਨ, ਜਿਸ ਦੇ ਲਈ ਉਹ ਲਗਾਤਾਰ ਸਾਨੂੰ ਪ੍ਰੇਸ਼ਾਨ ਕਰ ਰਿਹਾ ਹੈ। ਪ੍ਰਤਾਪ ਸਿੰਘ ਨੇ ਕਿਹਾ ਕਿ ਸਾਬਕਾ ਵਿਧਾਇਕ ਆਪਣੇ ਕਰਿੰਦਿਆਂ ਨੂੰ ਭੇਜ ਕੇ ਕਦੇ ਜ਼ਮੀਨ ’ਚੋਂ ਮਿੱਟੀ ਪੁੱਟ ਕੇ ਵੇਚ ਦਿੰਦਾ ਹੈ ਅਤੇ ਕਦੇ ਧੱਕੇ ਨਾਲ ਉਨ੍ਹਾਂ ਦੀ ਜ਼ਮੀਨ ’ਤੇ ਟਰੈਕਟਰ ਚਲਵਾ ਦਿੰਦਾ ਹੈ। ਉਨ੍ਹਾਂ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੱਸਿਆ ਕਿ ਉਹ ਜਦੋਂ ਵੀ ਸ਼ਿਕਾਇਤ ਲੈ ਕੇ ਥਾਣੇ ਜਾਂ ਪਟਵਾਰੀ ਕੋਲ ਜਾਂਦੇ ਹਨ ਤਾਂ ਉਹ ਵੀ ਮੱਕੜ ਦੇ ਦਬਾਅ ਹੇਠ ਆ ਕੇ ਕੋਈ ਕਾਰਵਾਈ ਨਹੀਂ ਕਰਦੇ। ਉਨ੍ਹਾਂ ਵਿਧਾਇਕ ’ਤੇ ਗੁੰਡਾਗਰਦੀ ਕਰਨ ਦਾ ਆਰੋਪ ਵੀ ਲਗਾਇਆ ਅਤੇ ਕਿਹਾ ਕਿ ਤਿੰਨ ਦਿਨ ਪਹਿਲਾਂ ਮੱਕੜ ਦੇ ਕਰਿੰਦੇ ਜਬਰਦਸਤੀ ਟਰੈਕਟਰ ਲੈ ਕੇ ਉਸ ਦੇ ਖੇਤਾਂ ’ਚ ਵੜ ਗਏ। ਜਦੋਂ ਉਹ ਇਸ ਦੀ ਸ਼ਿਕਾਇਤ ਲੈ ਕੇ ਐਸਐਸਪੀ ਦਫ਼ਤਰ ਅਤੇ ਥਾਣੇ ਪਹੁੰਚੇ ਤਾਂ ਕਿਸੇ ਨੇ ਵੀ ਉਨ੍ਹਾਂ ਦੀ ਸ਼ਿਕਾਇਤ ਦਰਜ ਨਹੀਂ ਕੀਤੀ। ਉਧਰ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਐਨਆਰਆਈ ਪ੍ਰਤਾਪ ਸਿੰਘ ਵੱਲੋਂ ਲਗਾਏ ਸਾਰੇ ਆਰੋਪਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਮੱਕੜ ਨੇ ਕਿਹਾ ਕਿ ਉਨ੍ਹਾਂ ’ਤੇ ਲਗਾਏ ਗਏ ਸਾਰੇ ਆਰੋਪ ਬੇਬੁਨਿਆਦ ਹਨ ਅਤੇ ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਦਾ ਆਪਣੇ ਭਰਾਵਾਂ ਨਾਲ ਵਿਵਾਦ ਚੱਲ ਰਿਹਾ ਜਦਕਿ ਇਸ ਮਾਮਲੇ ਵਿਚ ਉਨ੍ਹਾਂ ਨੂੰ ਜਬਰਦਸਤੀ ਘੜੀਸਿਆ ਜਾ ਰਿਹਾ ਹੈ।

 

RELATED ARTICLES
POPULAR POSTS