Breaking News
Home / ਪੰਜਾਬ / ਕੰਵਰਦੀਪ ਕੌਰ ਨੇ ਚੰਡੀਗੜ੍ਹ ਦੇ ਨਵੇਂ ਐਸਐਸਪੀ ਵਜੋਂ ਸੰਭਾਲਿਆ ਅਹੁਦਾ

ਕੰਵਰਦੀਪ ਕੌਰ ਨੇ ਚੰਡੀਗੜ੍ਹ ਦੇ ਨਵੇਂ ਐਸਐਸਪੀ ਵਜੋਂ ਸੰਭਾਲਿਆ ਅਹੁਦਾ

ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਹੈ ਕੰਵਰਦੀਪ ਕੌਰ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਕੇਡਰ ਦੀ 2013 ਬੈਚ ਦੀ ਆਈਪੀਐਸ ਅਧਿਕਾਰੀ ਕੰਵਰਦੀਪ ਕੌਰ ਨੇ ਅੱਜ ਚੰਡੀਗੜ੍ਹ ਦੇ ਨਵੇਂ ਐਸਐਸਪੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਸੈਕਟਰ-9 ਸਥਿਤ ਪੁਲਿਸ ਹੈੱਡਕੁਆਰਟਰ ਵਿਖੇ ਅਹੁਦਾ ਸੰਭਾਲਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਚੰਡੀਗੜ੍ਹ ਦਾ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਸੀ। ਸਾਬਕਾ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ 12 ਦਸੰਬਰ ਨੂੰ ਤੁਰੰਤ ਪ੍ਰਭਾਵ ਨਾਲ ਹਟਾਏ ਜਾਣ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਸੀ। ਸਾਬਕਾ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੂੰ ਹਟਾਏ ਜਾਣ ਤੋਂ ਬਾਅਦ ਐੱਸਐੱਸਪੀ (ਟ੍ਰੈਫਿਕ) ਮਨੀਸ਼ਾ ਚੌਧਰੀ ਚੰਡੀਗੜ੍ਹ ਦੇ ਐੱਸਐੱਸਪੀ ਦਾ ਕੰਮ ਦੇਖ ਰਹੇ ਸਨ। ਆਈਪੀਐਸ ਕੰਵਰਦੀਪ ਕੌਰ ਨੇ ਹੁਣ ਉਨ੍ਹਾਂ ਤੋਂ ਇਹ ਚਾਰਜ ਲੈ ਲਿਆ ਹੈ। ਕੰਵਰਦੀਪ ਕੌਰ ਇਸ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਐਸਐਸਪੀ ਸਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕੰਵਰਦੀਪ ਕੌਰ ਦੀ ਨਿਯੁਕਤੀ ਦੇ ਨਿਰਦੇਸ਼ ਦਿੱਤੇ ਸਨ ਅਤੇ ਉਹ ਤਿੰਨ ਸਾਲ ਤੱਕ ਚੰਡੀਗੜ੍ਹ ਵਿਚ ਡਿੳੂਟੀ ਕਰਨਗੇ। ਇਸ ਤੋਂ ਪਹਿਲਾਂ ਸਾਲ 2008 ਬੈਚ ਦੀ ਪੰਜਾਬ ਕੇਡਰ ਦੀ ਮਹਿਲਾ ਆਈਪੀਐਸ ਨੀਲਾਂਬਰੀ ਵਿਜੇ ਜਗਦਾਲੇ ਸਾਲ 2017 ਤੋਂ 2020 ਤੱਕ ਚੰਡੀਗੜ੍ਹ ਵਿਚ ਐਸਐਸਪੀ ਤੈਨਾਤ ਰਹੇ ਹਨ।

 

Check Also

ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ

    ਲੁਧਿਆਣਾ,  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ …