-4.7 C
Toronto
Saturday, January 3, 2026
spot_img
Homeਪੰਜਾਬਸਤੀਸ਼ ਕੌਸ਼ਿਕ ਆਪਣੀ ਕਲਾ ਕਰਕੇ ਹਮੇਸ਼ਾ ਜ਼ਿੰਦਾ ਰਹਿਣਗੇ : ਭਗਵੰਤ ਮਾਨ

ਸਤੀਸ਼ ਕੌਸ਼ਿਕ ਆਪਣੀ ਕਲਾ ਕਰਕੇ ਹਮੇਸ਼ਾ ਜ਼ਿੰਦਾ ਰਹਿਣਗੇ : ਭਗਵੰਤ ਮਾਨ

ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਵੀ ਕੌਸ਼ਿਕ ਨੂੰ ਦੱਸਿਆ ਮਹਾਨ
ਚੰਡੀਗੜ੍ਹ/ਬਿੳੂਰੋ ਨਿੳੂਜ਼
ਬਾਲੀਵੁੱਡ ਅਦਾਕਾਰ ਅਤੇ ਨਿਰਮਾਤਾ-ਨਿਰਦੇਸ਼ਕ ਸਤੀਸ਼ ਕੌਸ਼ਿਕ ਦੇ ਦਿਹਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜ਼ਾਹਰ ਕੀਤਾ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਤੁਸੀਂ ਆਪਣੀ ਕਲਾ ਨਾਲ ਸਾਡੇ ਦਿਲਾਂ ਵਿਚ ਹਮੇਸ਼ਾ ਜ਼ਿੰਦਾ ਰਹੋਗੇ। ਸੀਐਮ ਮਾਨ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਸਤੀਸ਼ ਕੌਸ਼ਿਕ ਦੀ ਅਦਾਕਾਰੀ ਅਤੇ ਉਸਦੇ ਕਿਰਦਾਰ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਸਤੀਸ਼ ਕੌਸ਼ਿਕ ਦੇ ਅਚਾਨਕ ਹੋਏ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਮਸ਼ਹੂਰ ਐਕਟਰ, ਕਾਮੇਡੀਅਨ, ਸਕਰਿਪਟ ਲੇਖਕ, ਡਾਇਰੈਕਟਰ ਅਤੇ ਪ੍ਰੋਡਿੳੂਸਰ ਸਤੀਸ਼ ਕੌਸ਼ਿਕ ਦੇ ਦਿਹਾਂਤ ’ਤੇ ਉਨ੍ਹਾਂ ਦੇ ਪਰਿਵਾਰ ਨਾਲ ਇਸ ਮੁਸ਼ਕਲ ਦੀ ਘੜੀ ਵਿਚ ਹਮਦਰਦੀ ਪ੍ਰਗਟਾਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਸਤੀਸ਼ ਕੌਸ਼ਿਕ ਨੂੰ ਯਾਦ ਕਰਦਿਆਂ ਟਵੀਟ ਕੀਤਾ ਹੈ। ਵੜਿੰਗ ਨੇ ਲਿਖਿਆ ਕਿ ਜ਼ਿੰਦਗੀ ਦੀਆਂ ਕਹਾਣੀਆਂ ਕਦੀ ਖਤਮ ਨਹੀਂ ਹੁੰਦੀਆਂ, ਲੋਕ ਕਿਰਦਾਰ ਨਿਭਾਉਂਦੇ ਹੋਏ ਰੁਖਸੁਤ ਹੋ ਜਾਂਦੇ ਹਨ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਸਤੀਸ਼ ਕੌਸ਼ਿਕ ਦੇ ਦਿਹਾਂਤ ’ਤੇ ਅਫਸੋਸ ਜ਼ਾਹਰ ਕੀਤਾ ਹੈ। ਸਤੀਸ਼ ਕੌਸ਼ਿਕ ਦੇ ਦਿਹਾਂਤ ਨਾਲ ਸਮੁੱਚੇ ਫਿਲਮ ਜਗਤ ਵਿਚ ਵੀ ਸੋਗ ਦੀ ਲਹਿਰ ਹੈ। ਧਿਆਨ ਰਹੇ ਕਿ ਸਤੀਸ਼ ਕੌਸ਼ਿਕ ਸ਼ੂਟਿੰਗ, ਪ੍ਰਮੋਸ਼ਨ ਅਤੇ ਹੋਰ ਕੰਮਾਂ ਕਰਕੇ ਪੰਜਾਬ ਅਤੇ ਚੰਡੀਗੜ੍ਹ ਆਉਂਦੇ ਰਹਿੰਦੇ ਸਨ। ਜ਼ਿਕਰਯੋਗ ਹੈ ਕਿ ਸਤੀਸ਼ ਕੌਸ਼ਿਕ ਪਰਿਵਾਰਕ ਫੰਕਸ਼ਨ ਕਰਕੇ ਨਵੀਂ ਦਿੱਲੀ ਵਿਚ ਸਨ ਅਤੇ ਉਨ੍ਹਾਂ ਦੀ ਉਥੇ ਹੀ ਸਿਹਤ ਖਰਾਬ ਹੋ ਗਈ। ਅੱਜ ਵੀਰਵਾਰ ਤੜਕੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ।

RELATED ARTICLES
POPULAR POSTS