Breaking News
Home / ਪੰਜਾਬ / ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਕਾਂਗਰਸ ਵਲੋਂ ਤਿਆਰੀਆਂ

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਕਾਂਗਰਸ ਵਲੋਂ ਤਿਆਰੀਆਂ

9 ਵਿਧਾਨ ਹਲਕਿਆਂ ’ਚ ਲਾਏ ਇੰਚਾਰਜ ਤੇ ਕੋ-ਇੰਚਾਰਜ
ਚੰਡੀਗੜ੍ਹ/ਬਿੳੂਰੋ ਨਿੳੂਜ਼
ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਕਿਸੇ ਸਮੇਂ ਵੀ ਹੋ ਸਕਦਾ ਹੈ। ਧਿਆਨ ਰਹੇ ਕਿ ਜਲੰਧਰ ਲੋਕ ਸਭਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਕਾਂਗਰਸ ਦੀ ‘ਭਾਰਤ ਜੋੜੋ’ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਇਸ ਕਰਕੇ ਜਲੰਧਰ ਲੋਕ ਸਭਾ ਹਲਕੇ ਤੋਂ ਹੁਣ ਚੋਣ ਦੁਬਾਰਾ ਹੋਣੀ ਹੈ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ, ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਤਿਆਰੀਆਂ ਕਰ ਲਈਆਂ ਹਨ ਅਤੇ ਸੰਸਦੀ ਹਲਕੇ ਵਿਚ ਚੋਣ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਜਲੰਧਰ ਸੰਸਦੀ ਖੇਤਰ ਵਿਚ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਤੇ ਕੋ ਇੰਚਾਰਜ ਨਿਯੁਕਤ ਕੀਤੇ ਹਨ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਫਿਲੌਰ ਲਈ ਇੰਦਰਬੀਰ ਸਿੰਘ ਬੁਲਾਰੀਆ ਨੂੰ ਇੰਚਾਰਜ ਲਗਾਇਆ ਗਿਆ ਹੈ। ਨਕੋਦਰ ਹਲਕੇ ਲਈ ਬਰਿੰਦਰਮੀਤ ਸਿੰਘ ਪਾਹੜਾ, ਸ਼ਾਹਕੋਰਟ ਲਈ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਅਤੇ ਕਰਤਾਰਪੁਰ ਹਲਕੇ ਦੀ ਜ਼ਿੰਮੇਵਾਰੀ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਦਿੱਤੀ ਗਈ ਹੈ। ਇਸੇ ਤਰ੍ਹਾਂ ਜਲੰਧਰ ਪੱਛਮੀ ਹਲਕੇ ਲਈ ਵਿਜੇਇੰਦਰ ਸਿੰਗਲਾ, ਜਲੰਧਰ ਕੇਂਦਰੀ ਲਈ ਰਾਣਾ ਕੰਵਰਪਾਲ ਸਿੰਘ, ਜਲੰਧਰ ਉਤਰੀ ਲਈ ਹਰਦਿਆਲ ਸਿੰਘ ਕੰਬੋਜ, ਜਲੰਧਰ ਛਾਉਣੀ ਲਈ ਰਾਜ ਕੁਮਾਰ ਚੱਬੇਵਾਲ ਅਤੇ ਆਦਮਪੁਰ ਹਲਕੇ ਦੀ ਜ਼ਿੰਮੇਵਾਰੀ ਗੁਰਕੀਰਤ ਸਿੰਘ ਨੂੰ ਦਿੱਤੀ ਗਈ ਹੈ। ਇਸੇ ਤਰ੍ਹਾਂ ਜਲੰਧਰ ਲੋਕ ਸਭਾ ਹਲਕੇ ਵਿਚ ਪੈਂਦੇ 9 ਵਿਧਾਨ ਸਭਾ ਹਲਕਿਆਂ ਤੋਂ ਕੋ-ਇੰਚਾਰਜ ਵੀ ਲਗਾਏ ਗਏ ਹਨ।

Check Also

ਜਲੰਧਰ ਜ਼ਿਮਨੀ ਚੋਣ ਦੀ ਕਮਾਂਡ ਨਹੀਂ ਸੰਭਾਲਣਗੇ ਮੁੱਖ ਮੰਤਰੀ ਭਗਵੰਤ ਮਾਨ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ …