-7.6 C
Toronto
Friday, December 26, 2025
spot_img
Homeਪੰਜਾਬਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੌਥੇ ਦਿਨ ਵੀ ਰਿਹਾ ਹੰਗਾਮਿਆਂ ਭਰਪੂਰ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੌਥੇ ਦਿਨ ਵੀ ਰਿਹਾ ਹੰਗਾਮਿਆਂ ਭਰਪੂਰ

ਭਲਕੇ 10 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰਨਗੇ ਬਜਟ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ। ਜਦਕਿ ਭਲਕੇ 10 ਮਾਰਚ ਨੂੰ ਮੁੱਖ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ। ਸਦਨ ’ਚ ਅੱਜ ਇਕ ਵਾਰ ਫਿਰ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਇਕ ਦੂਜੇ ’ਤੇ ਗੰਭੀਰ ਦੋਸ਼ ਲਗਾਏ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਰੋਧੀ ਧਿਰ ਉਤੇ ਕੀਤੀ ਗਈ ਟਿੱਪਣੀ ਤੋਂ ਬਾਅਦ ਕਾਂਗਰਸੀ ਵਿਧਾਇਕ ਗੁੱਸੇ ’ਚ ਆ ਗਏ ਅਤੇ ਉਹ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਨ ਲੱਗੇ ਜਦਕਿ ਕੁਲਦੀਪ ਧਾਲੀਵਾਲ ਵੀ ਪਿੱਛੇ ਨਹੀਂ ਹਟੇ ਅਤੇ ਉਨ੍ਹਾਂ ਵੀ ਆਪਣੀ ਸੀਟ ’ਤੇ ਖੜ੍ਹੇ ਹੋ ਕੇ ਕਾਂਗਰਸੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਜਿਸ ਤੋਂ ਨਾਰਾਜ਼ ਹੋ ਕੇ ਕਾਂਗਰਸੀ ਵਿਧਾਇਕ ਸਦਨ ’ਚ ਵਾਕਆਊਟ ਕਰਕੇ ਚਲੇ ਗਏ। ਇਸ ਤੋਂ ਪਹਿਲਾਂ ਇਹ ਮੁੱਦਾ ਉਠਾਉਂਦੇ ਹੋਏ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਮੂਸੇਵਾਲਾ ਦਾ ਪਰਿਵਾਰ ਇਨਸਾਫ ਲਈ ਦਰ-ਦਰ ਠੋਕਰਾਂ ਖਾ ਰਿਹਾ ਹੈ ਅਤੇ ਦੋ ਦਿਨ ਪਹਿਲਾਂ ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਬਾਹਰ ਵੀ ਧਰਨਾ ਦਿੱਤਾ ਸੀ।

 

RELATED ARTICLES
POPULAR POSTS