Breaking News
Home / ਪੰਜਾਬ / ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਦਰੋਪਦੀ ਮੁਰਮੂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਦਰੋਪਦੀ ਮੁਰਮੂ

ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਦੁਰਗਿਆਣਾ ਮੰਦਰ ’ਚ ਵੀ ਟੇਕਿਆ ਮੱਥਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਇਲਾਹੀ ਕੀਰਤਨ ਵੀ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਨ ਉਪਰੰਤ ਉਹ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਪਹੁੰਚੇ ਜਿੱਥੇ ਉਨ੍ਹਾਂ ਸੰਗਤਾਂ ਦੇ ਨਾਲ ਬੈਠ ਕੇ ਲੰਗਰ ਛਕਿਆ। ਇਸ ਉਪਰੰਤ ਸ਼ੋ੍ਰਮਣੀ ਕਮੇਟੀ ਦੇ ਸੂਚਨਾ ਕੇਂਦਰ ਵਿਖੇ ਰਾਸ਼ਟਰਪਤੀ ਮੁਰਮੂ ਦਾ ਸਨਮਾਨ ਵੀ ਕੀਤਾ ਗਿਆ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਿੱਖ ਮਸਲਿਆਂ ਨਾਲ ਸਬੰਧਤ ਇਕ ਮੰਗ ਪੱਤਰ ਵੀ ਉਨ੍ਹਾਂ ਨੂੰ ਸੌਂਪਿਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਤੋਂ ਬਾਅਦ ਰਾਸ਼ਟਰਪਤੀ ਦਰੋਪਦੀ ਮੁਰਮੂ ਜਲ੍ਹਿਆਂਵਾਲਾ ਬਾਗ ਪਹੁੰਚੇ ਜਿੱਥੇ ਉਨ੍ਹਾਂ ਸ਼ਹੀਦੀ ਲਾਟ ’ਤੇ ਫੁਲ ਅਰਪਿਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਥੇ ਉਨ੍ਹਾਂ ਵਿਜ਼ੀਟਰ ਬੁੱਕ ’ਚ ਆਪਣਾ ਸੰਦੇਸ਼ ਵੀ ਲਿਖਿਆ। ਆਖਰ ’ਚ ਰਾਸ਼ਟਰਪਤੀ ਮੁਰਮੂ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਇਥੇ ਵੀ ਮੰਦਿਰ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਅੰਮਿ੍ਰਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ’ਤੇ ਪਹੁੰਚੇ ਜਿੱਥੇ ਮੁੱਖ ਮੰਤਰੀ ਭਗਵੰਤ,ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਅਹੁਦਾ ਸੰਭਾਲਣ ਤੋਂ ਬਾਅਦ ਦਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …