-11.5 C
Toronto
Friday, January 23, 2026
spot_img
Homeਹਫ਼ਤਾਵਾਰੀ ਫੇਰੀਕੈਨੇਡਾ ਦੀਆਂ ਚੋਣਾਂ 'ਚ ਵਿਦੇਸ਼ੀ ਦਖ਼ਲ ਦੀ ਜਾਂਚ ਦੇ ਹੁਕਮ

ਕੈਨੇਡਾ ਦੀਆਂ ਚੋਣਾਂ ‘ਚ ਵਿਦੇਸ਼ੀ ਦਖ਼ਲ ਦੀ ਜਾਂਚ ਦੇ ਹੁਕਮ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਵਿਰੋਧੀ ਰਾਜਨੀਤਕ ਪਾਰਟੀਆਂ ਦੇ ਲਗਾਤਾਰ ਬਣ ਰਹੇ ਦਬਾਅ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਵਿਚ ਆਮ ਚੋਣਾਂ ਦੌਰਾਨ ਵਿਦੇਸ਼ੀ ਦਖਲ ਬਾਰੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਕੰਸਰਵੇਟਿਵ ਪਾਰਟੀ ਅਤੇ ਨਿਊ ਡੈਮੋਕਰੇਟਿਕ ਪਾਰਟੀ ਦੇ ਆਗੂਆਂ ਵਲੋਂ ਜਨਤਕ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ ਪਰ ਟਰੂਡੋ ਨੇ ਇਕ ਵਿਸ਼ੇਸ਼ ਆਜ਼ਾਦ ਰਿਪੋਰਟਰ ਨਿਯੁਕਤ ਕਰਕੇ ਇਹ ਮਾਮਲਾ ਹੱਲ ਕਰਨ ਦਾ ਐਲਾਨ ਕੀਤਾ ਹੈ। ਇਹ ਵੀ ਕਿ ਨੈਸ਼ਨਲ ਸਕਿਓਰਟੀ ਐਂਡ ਇੰਟੈਲੀਜੈਂਸ ਕਮੇਟੀ ਆਫ ਪਾਰਲੀਮੈਂਟੇਰੀਅਨਜ਼ ਵਲੋਂ ਇਸ ਮਾਮਲੇ ਦਾ ਮੁਲਾਂਕਣ ਕਰਕੇ ਰਿਪੋਰਟ ਸੰਸਦ ਵਿਚ ਪੇਸ਼ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਚੀਨ ਦੀ ਸਰਕਾਰ ਵਲੋਂ ਆਪਣੇ ਕੈਨੇਡਾ ਸਥਿਤ ਦੂਤਾਵਾਸ ਅਤੇ ਕੌਂਸਲਖਾਨੇ ਦੀ ਮਦਦ ਨਾਲ ਕੈਨੇਡਾ ‘ਚ ਹਾਊਸ ਆਫ ਕਾਮਨਜ਼ (ਲੋਕ ਸਭਾ) ਚੋਣਾਂ ਵਿਚ ਆਪਣੀ ਪਸੰਦ ਦੇ (ਚੀਨੀ ਮੂਲ ਦੇ) ਉਮੀਦਵਾਰਾਂ ਦੀ ਮਦਦ ਕਰਨ ਦੀ ਲਗਾਤਾਰ ਚਰਚਾ ਚੱਲ ਰਹੀ ਸੀ। ਜਿਸ ਕਰਕੇ ਟਰੂਡੋ ਸਰਕਾਰ ਉਪਰ ਇਸ ਦੀ ਮੁਕੰਮਲ ਜਾਂਚ ਕਰਾਉਣ ਦਾ ਲਗਾਤਾਰ ਦਬਾਅ ਵਧਦਾ ਜਾ ਰਿਹਾ ਸੀ। ਇਸੇ ਤਰ੍ਹਾਂ ਦੇਸ਼ ਦੀ ਕੇਂਦਰੀ ਖੁਫੀਆ ਜਾਂਚ ਏਜੰਸੀ ਦੇ ਕੁਝ ਅਧਿਕਾਰੀਆਂ ਵਲੋਂ ਵੀ ਚੋਣਾਂ ਵਿਚ ਚੀਨੀ ਦਖਲ ਬਾਰੇ ਟਰੂਡੋ ਨੂੰ ਖਬਰਦਾਰ ਕੀਤਾ ਜਾਂਦਾ ਰਿਹਾ ਹੈ।

RELATED ARTICLES
POPULAR POSTS