25.9 C
Toronto
Friday, June 12, 2026
spot_img
Homeਪੰਜਾਬਅੰਮ੍ਰਿਤਸਰ 'ਚ ਇੱਕ ਕਿੱਲੋ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਇੱਕ ਕਿੱਲੋ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

arrestਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਮ੍ਰਿਤਸਰ ਵਿੱਚ ਨਸ਼ਾ ਤਸਕਰ ਨੂੰ ਇੱਕ ਕਿਲੋ ਹੈਰੋਇਨ ਤੇ 80 ਹਜ਼ਾਰ ਰੁਪਏ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਮ ਗੁਰਪ੍ਰੀਤ ਸਿੰਘ ਹੈ। ਉਹ ਜਲੰਧਰ ਦਾ ਰਹਿਣ ਵਾਲਾ ਹੈ। ਕਾਊਂਟਰ ਇੰਟੈਲਜੈਂਸ ਦੇ ਆਈ.ਜੀ  ਐਮ.ਐਫ ਫਾਰੂਕੀ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਇਸ ਨਸ਼ਾ ਤਸਕਰ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਹਿਲਾਂ ਜੰਡਿਆਲਾ ਗੁਰੂ ਵਿੱਚ ਰਹਿੰਦਾ ਸੀ ਤੇ ਅੱਜਕੱਲ੍ਹ ਜਲੰਧਰ ਵਿੱਚ ਰਹਿ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਵਿੱਚ ਨਵੇਂ ਬਣੇ ਗੋਲਡਨ ਸਵਾਗਤੀ ਗੇਟ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ ਗੁਰਪ੍ਰੀਤ ਸਿੰਘ ਹੁਣ ਤੱਕ 3-4 ਵਾਰ ਨਸ਼ੇ ਦੀ ਖੇਪ ਦਿੱਲੀ ਤੋਂ ਲਿਆ ਕੇ ਅੰਮ੍ਰਿਤਸਰ ਵਿੱਚ ਵੇਚ ਚੁੱਕਾ ਹੈ। ਇਸ ਉੱਤੇ ਪਹਿਲਾਂ ਵੀ ਹੈਰੋਇਨ ਤੇ ਅਫੀਮ ਦੀ ਤਸਕਰੀ ਦਾ ਇੱਕ ਕੇਸ ਚੱਲ ਰਿਹਾ ਹੈ।

RELATED ARTICLES
POPULAR POSTS