ਅਗਰਤਲਾ : ਮਾਣਿਕ ਸਾਹਾ ਅੱਜ ਦੂਜੀ ਵਾਰ ਤ੍ਰਿਪੁਰਾ ਦੇ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਰਾਜਪਾਲ ਸੱਤਿਆਦੇਵ ਨਰਾਇਣ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਅਗਰਤਲਾ ਦੇ ਸਵਾਮੀ ਵਿਵੇਕਾਨੰਦ ਮੈਦਾਨ ਵਿਚ ਹੋਇਆ। ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇ ਪੀ ਨੱਢਾ ਵੀ ਸ਼ਾਮਲ ਹੋਏ। ਮੁੱਖ ਮੰਤਰੀ ਮਾਣਿਕ ਸਾਹਾ ਤੋਂ ਬਾਅਦ ਉਨ੍ਹਾਂ ਦੀ ਕੈਬਨਿਟ ਦੇ 9 ਮੰਤਰੀਆਂ ਨੇ ਵੀ ਸਹੁੰ ਚੁੱਕੀ ਜਿਨ੍ਹਾਂ ‘ਚ ਸਾਂਤਨਾ ਚਕਮਾ, ਪ੍ਰਣਜੀਤ ਸਿੰਘ, ਸੁਸ਼ਾਂਤਾ ਚੌਧਰੀ, ਰਤਨ ਲਾਲ ਨਾਥ, ਟਿੰਕੂ ਰਾਏ, ਵਿਕਾਸ ਦੇਬਵਰਮਾ, ਸੁਧਾਂਸ਼ੂ ਦਾਸ ਅਤੇ ਸ਼ੁਕਲਾ ਚਰਣ ਦੇ ਨਾਮ ਸ਼ਾਮਲ ਹਨ।
Check Also
ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …