19.2 C
Toronto
Thursday, August 27, 2026
spot_img
Homeਭਾਰਤਆਤਿਸ਼ੀ ਤੇ ਸੌਰਭ ਭਾਰਦਵਾਜ ਦਿੱਲੀ ਸਰਕਾਰ ਵਿੱਚ ਮੰਤਰੀ ਨਿਯੁਕਤ

ਆਤਿਸ਼ੀ ਤੇ ਸੌਰਭ ਭਾਰਦਵਾਜ ਦਿੱਲੀ ਸਰਕਾਰ ਵਿੱਚ ਮੰਤਰੀ ਨਿਯੁਕਤ

ਆਤਿਸ਼ੀ ਤੇ ਸੌਰਭ ਭਾਰਦਵਾਜ ਦਿੱਲੀ ਸਰਕਾਰ ਵਿੱਚ ਮੰਤਰੀ ਨਿਯੁਕਤਸਿਸੋਦੀਆ ਤੇ ਸਤੇਂਦਰ ਜੈਨ ਨੇ ਮੰਤਰੀ ਅਹੁਦੇ ਤੋਂ ਦੇ ਦਿੱਤਾ ਸੀ ਅਸਤੀਫਾ
ਨਵੀਂ ਦਿੱਲੀ : ‘ਆਪ’ ਆਗੂਆਂ ਆਤਿਸ਼ੀ ਤੇ ਸੌਰਭ ਭਾਰਦਵਾਜ ਨੂੰ ਦਿੱਲੀ ਸਰਕਾਰ ‘ਚ ਮੰਤਰੀ ਨਿਯੁਕਤ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿੱਤੀ ਕਿ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਮੰਗਲਵਾਰ ਨੂੰ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਲਾਹ ‘ਤੇ ਦਿੱਲੀ ਕੈਬਨਿਟ ਵਿੱਚ ਮੰਤਰੀ ਨਿਯੁਕਤ ਕੀਤਾ ਗਿਆ। ਇਨ੍ਹਾਂ ਦੋਵੇਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਗ੍ਰਹਿ ਮੰਤਰਾਲੇ ਦੇ ਨੋਟੀਫਿਕੇਸ਼ਨ ਮੁਤਾਬਿਕ ਰਾਸ਼ਟਰਪਤੀ ਵੱਲੋਂ ਦਿੱਲੀ ਦੇ ਗ੍ਰਹਿ ਮੰਤਰੀ ਮਨੀਸ਼ ਸਿਸੋਦੀਆ ਤੇ ਮੰਤਰੀ ਸਤੇਂਦਰ ਜੈਨ ਦਾ ਅਸਤੀਫਾ ਵੀ ਸਵੀਕਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਥਿਤ ਸ਼ਮੂਲੀਅਤ ਤੋਂ ਬਾਅਦ ਦਿੱਲੀ ਸਰਕਾਰ ਵਿੱਚ ਮੰਤਰੀਆਂ ਵਜੋਂ ਅਸਤੀਫਾ ਦੇ ਦਿੱਤਾ ਸੀ। ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿੱਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ ਜਦੋਂ ਕਿ ਜੈਨ ਹੁਣ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ ਕਈ ਮਹੀਨਿਆਂ ਤੋਂ ਜੇਲ੍ਹ ‘ਚ ਬੰਦ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੋਮਵਾਰ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਜਦੋਂ ਕਿ ਉਨ੍ਹਾਂ ਦੀ ਜ਼ਮਾਨਤ ਦੀ ਪਟੀਸ਼ਨ ‘ਤੇ ਸੁਣਵਾਈ 10 ਮਾਰਚ ਨੂੰ ਹੋਵੇਗੀ।

 

RELATED ARTICLES
POPULAR POSTS