Breaking News
Home / ਭਾਰਤ / ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਜੇਲ੍ਹ ਭੇਜਿਆ

ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਜੇਲ੍ਹ ਭੇਜਿਆ

ਸ਼ਰਾਬ ਨੀਤੀ ਮਾਮਲੇ ਵਿਚ ਹੋਈ ਸੀ ਗ੍ਰਿਫਤਾਰੀ
ਨਵੀਂ ਦਿੱਲੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਿਛਲੇ ਦਿਨੀਂ ਸੀਬੀਆਈ ਨੇ ਸ਼ਰਾਬ ਨੀਤੀ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਇਸਦੇ ਚੱਲਦਿਆਂ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ 20 ਮਾਰਚ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਦੌਰਾਨ ਸਿਸੋਦੀਆ ਨੂੰ ਤਿਹਾੜ ਜੇਲ੍ਹ ਵਿਚ ਰੱਖਿਆ ਜਾਵੇਗਾ। ਅੱਜ ਸੋਮਵਾਰ ਨੂੰ ਹੋਈ ਸੁਣਵਾਈ ਵਿਚ ਸੀਬੀਆਈ ਦੇ ਸਪੈਸ਼ਲ ਜੱਜ ਐਮ.ਕੇ. ਨਾਗਪਾਲ ਨੇ ਸਿਸੋਦੀਆ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਇਸੇ ਦੌਰਾਨ ਸੀਬੀਆਈ ਦੇ ਵਕੀਲ ਨੇ ਕਿਹਾ ਕਿ ਸਿਸੋਦੀਆ ਦੀ ਹੋਰ ਰਿਮਾਂਡ ਨਹੀਂ ਮੰਗੀ ਜਾ ਰਹੀ ਹੈ, ਪਰ ਅਗਲੇ 15 ਦਿਨਾਂ ਵਿਚ ਜ਼ਰੂਰਤ ਪੈਣ ‘ਤੇ ਦੁਬਾਰਾ ਕਸਟਡੀ ਮੰਗੀ ਜਾ ਸਕਦੀ ਹੈ।
ਧਿਆਨ ਰਹੇ ਕਿ ਸੀਬੀਆਈ ਨੇ ਲੰਘੀ 26 ਫਰਵਰੀ ਨੂੰ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ ਅਤੇ 27 ਫਰਵਰੀ ਨੂੰ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਥੋਂ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ। ਫਿਰ 4 ਮਾਰਚ ਨੂੰ ਸਿਸੋਦੀਆ ਦਾ ਰਿਮਾਂਡ 6 ਮਾਰਚ ਤੱਕ ਕਰ ਦਿੱਤਾ ਗਿਆ ਸੀ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 41 ਹਜ਼ਾਰ ਕਰੋੜ ਰੁਪਏ ਦੇ ਰੇਲ ਪੋ੍ਰਜੈਕਟਾਂ ਦਾ ਕੀਤਾ ਉਦਘਾਟਨ

ਇਨ੍ਹਾਂ ਰੇਲ ਪ੍ਰੋਜੈਕਟਾਂ ’ਚ ਪੰਜਾਬ ਦੇ ਤਿੰਨ ਸਟੇਸ਼ਨ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ …