ਸੂਬੇ ਦੀ ਕਾਨੂੰਨ ਵਿਵਸਥਾ ਨਾਲ ਖੇਡਣ ਦੀ ਕਿਸੇ ਨੂੰ ਆਗਿਆ ਨਹੀਂ
ਫ਼ਤਿਹਗੜ੍ਹ ਸਾਹਿਬ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨਾਲ ਕਿਸੇ ਨੂੰ ਵੀ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਫ਼ਤਿਹਗੜ੍ਹ ਸਾਹਿਬ ਵਿਖੇ ਸੰਗਤ ਦਰਸ਼ਨ ਦੇ ਦੂਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਆਖਿਆ ਕਿ ਸੂਬੇ ਵਿੱਚ ਭਾਈਚਾਰਕ ਮਾਹੌਲ ਪੈਦਾ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ। ਮੁੱਖ ਮੰਤਰੀ ਨੇ ਆਖਿਆ ਕਿ ਪਿਛਲੀ ਵਾਰ ਜੋ ਸਰਬੱਤ ਖ਼ਾਲਸਾ ਹੋਇਆ ਸੀ, ਉਸ ਦੇ ਨਤੀਜੇ ਸਭ ਦੇ ਸਾਹਮਣੇ ਹਨ। ਉਨ੍ਹਾਂ ਆਖਿਆ ਸਰਕਾਰ ਕਿਸੇ ਤੋਂ ਡਰ ਕੇ ਕੰਮ ਨਹੀਂ ਕਰ ਰਹੀ। ਕਾਂਗਰਸ ‘ਤੇ ਨਿਸ਼ਾਨਾ ਲਾਉਂਦਿਆਂ ਬਾਦਲ ਨੇ ਕਿਹਾ ਕਿ ਕਾਂਗਰਸ ਉਂਗਲੀ ਕਟਵਾ ਕੇ ਸ਼ਹੀਦ ਬਣਨਾ ਚਾਹੁੰਦੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਤਕਸੀਮ ਕੀਤੇ।
Check Also
ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ
ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …