ਦਲਿਤਾਂ ‘ਤੇ ਹੋ ਰਹੇ ਅੱਤਿਆਚਾਰਾਂ ਖਿਲਾਫ ਕਾਂਗਰਸੀਆਂ ਨੇ ਕੀਤਾ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਐਸ.ਸੀ ਸੈੱਲ ਦੇ ਆਗੂਆਂ ਤੇ ਵਰਕਰਾਂ ‘ਤੇ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਇਹ ਵਰਕਰ ਦਲਿਤਾਂ ‘ਤੇ ਅੱਤਿਆਚਾਰਾਂ ਖ਼ਿਲਾਫ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਨ। ਪੁਲਿਸ ਨੇ ਇਨ੍ਹਾਂ ਨੂੰ ਕਾਂਗਰਸ ਭਵਨ ਦੇ ਬਾਹਰ ਹੀ ਬੈਰੀਕੇਡਾਂ ਨਾਲ ਰੋਕ ਲਿਆ। ਜਦੋਂ ਕਾਂਗਰਸੀਆਂ ਵੱਲੋਂ ਬੈਰੀਕੇਡਾਂ ‘ਤੇ ਚੜ੍ਹ ਕੇ ਨਾਅਰੇਬਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ‘ਤੇ ਜਲ ਤੋਪਾਂ ਵਰ੍ਹਾਈਆਂ ਗਈਆਂ। ਇਸ ਪ੍ਰਦਰਸ਼ਨ ਦੀ ਅਗਵਾਈ ਕਾਂਗਰਸੀ ਵਿਧਾਇਕ ਤਰਲੋਚਨ ਸਿੰਘ ਸੂੰਡ ਕਰ ਰਹੇ ਸਨ।
ਜਲ ਤੋਪਾਂ ਕਾਰਨ ਜਦੋਂ ਕਾਂਗਰਸੀ ਭੱਜਣ ਲੱਗੇ ਤਾਂ ਪੁਲਿਸ ਨੇ ਹਲਕਾ ਲਾਠੀਚਾਰਜ ਕਰਕੇ ਇਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਤੇ ਬਾਅਦ ‘ਚ ਛੱਡ ਦਿੱਤਾ। ਇਸਦੇ ਚੱਲਦਿਆਂ ਕਈ ਕਾਂਗਰਸੀਆਂ ਨੂੰ ਸੱਟਾਂ ਵੀ ਲੱਗੀਆਂ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਅਕਾਲੀ ਸਰਕਾਰ ਤੇ ਦੇਸ਼ ਵਿਚ ਮੋਦੀ ਸਰਕਾਰ ਦਲਿਤ ਭਾਈਚਾਰੇ ‘ਤੇ ਅੱਤਿਆਚਾਰ ਕਰਵਾ ਰਹੀ ਹੈ। ਇਸ ਕਾਰਨ ਦਲਿਤ ਭਾਈਚਾਰੇ ਵਿਚ ਦਹਿਸ਼ਤ ਦਾ ਮਾਹੌਲ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …