ਇਸਲਾਮਾਬਾਦ ਕੋਰਟ ਨੇ ਗ੍ਰਿਫਤਾਰੀ ਵਾਰੰਟ ਰੱਦ ਕਰਨ ਤੋਂ ਕੀਤਾ ਇਨਕਾਰ
ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਤੋਸ਼ਾਖਾਨਾ ਮਾਮਲੇ ਵਿਚ ਜਾਰੀ ਗ੍ਰਿਫਤਾਰੀ ਵਾਰੰਟ ਨੂੰ ਇਸਲਾਮਾਬਾਦ ਅਦਾਲਤ ਨੇ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਇਮਰਾਨ ਖਾਨ ਦੀ ਗ੍ਰਿਫਤਾਰੀ ਦਾ ਰਸਤਾ ਸਾਫ ਹੋ ਗਿਆ ਹੈ।
ਇਸਲਾਮਾਬਾਦ ਅਦਾਲਤ ਨੇ ਹੀ ਪਿਛਲੇ ਹਫਤੇ ਪੇਸ਼ ਨਾ ਹੋਣ ਕਰਕੇ ਇਮਰਾਨ ਖਾਨ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਘਰ ਵੀ ਪਹੁੰਚੀ ਸੀ, ਪਰ ਉਹ ਪਹਿਲਾਂ ਹੀ ਗਾਇਬ ਹੋ ਗਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਗ੍ਰਿਫਤਾਰੀ ਤੋਂ ਬਚਣ ਲਈ ਇਮਰਾਨ ਖਾਨ ਨੇ ਆਪਣੇ ਸਮਰਥਕਾਂ ਨੂੰ ਲਾਹੌਰ ‘ਚ ਆਪਣੇ ਘਰ ਦੇ ਬਾਹਰ ਇਕੱਠੇ ਕਰ ਲਿਆ ਹੈ ਅਤੇ ਇਨ੍ਹਾਂ ਵਿਅਕਤੀਆਂ ਨੂੰ ਖਾਣਾਪਾਣੀ ਵੀ ਉਥੇ ਹੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
Check Also
ਭਾਰਤ ’ਚ ਸਭ ਕੁਝ ਮੇਡ ਇਨ ਚਾਈਨਾ ਤਾਂ ਹੀ ਰੁਜ਼ਗਾਰ ਦੀ ਕਮੀ : ਰਾਹੁਲ ਗਾਂਧੀ
ਰਾਹੁਲ ਨੇ ਅਮਰੀਕਾ ’ਚ ਭਾਰਤੀ ਭਾਈਚਾਰੇ ਦੇ ਵਿਅਕਤੀਆਂ ਨਾਲ ਕੀਤੀ ਮੁਲਾਕਾਤ ਟੈਕਸਾਸ/ਬਿਊਰੋ ਨਿਊਜ਼ ਕਾਂਗਰਸ ਪਾਰਟੀ …