Breaking News
Home / ਪੰਜਾਬ / ਸਰਬੱਤ ਖ਼ਾਲਸਾ ਨੂੰ ਝਟਕਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਟੀਸ਼ਨ ਲਈ ਵਾਪਸ

ਸਰਬੱਤ ਖ਼ਾਲਸਾ ਨੂੰ ਝਟਕਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਟੀਸ਼ਨ ਲਈ ਵਾਪਸ

2015-11-13_jathedarsਗਰਮ ਖਿਆਲੀਆਂ ਦੀਆਂ ਗ੍ਰਿਫਤਾਰੀਆਂ ਦਾ ਸਿਲਸਿਲਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਤਲਵੰਡੀ ਸਾਬੋ ਵਿਖੇ 10 ਨਵੰਬਰ ਨੂੰ ਹੋਣ ਵਾਲੇ ਸਰਬੱਤ ਖ਼ਾਲਸਾ ਦੀ ਆਗਿਆ ਲੈਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹਾਈਕੋਰਟ ਵਿੱਚ ਪਾਈ ਗਈ ਪਟੀਸ਼ਨ ਵਾਪਸ ਲੈ ਲਈ ਗਈ ਹੈ। ਕੇਸ ਦੀ ਸੁਣਵਾਈ ਦੌਰਾਨ ਪੰਜਾਬ ਹਰਿਆਣਾ ਹਾਈਕੋਰਟ ਨੇ ਸਿਮਰਨਜੀਤ ਸਿੰਘ ਮਾਨ ਦੇ ਵਕੀਲ ਨੂੰ ਪੁੱਛਿਆ ਕਿ ਕਿਸ ਆਧਾਰ ਉੱਤੇ ‘ਸਰਬੱਤ ਖ਼ਾਲਸਾ’ ਕਰਵਾਉਣ ਦੀ ਮਨਜ਼ੂਰੀ ਦਿੱਤੀ ਜਾਵੇ। ਇਸ ਉੱਤੇ ਮਾਨ ਦੇ ਵਕੀਲ ਅਦਾਲਤ ਵਿੱਚ ਕੋਈ ਦਲੀਲ ਪੇਸ਼ ਨਹੀਂ ਕਰ ਸਕੇ ਤੇ ਉਨ੍ਹਾਂ ਆਪਣਾ ਕੇਸ ਵਾਪਸ ਲੈ ਲਿਆ। ਇਸ ਤੋਂ ਪਹਿਲਾਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਵੀ ਇਸ ਸਬੰਧੀ ਨੋਟਿਸ ਜਾਰੀ ਕੀਤਾ ਸੀ।
ਚੇਤੇ ਰਹੇ ਕਿ ਸਰਬੱਤ ਖ਼ਾਲਸਾ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਕਰਵਾਉਣ ਦਾ ਐਲਾਨ ਕੀਤਾ ਹੋਇਆ ਹੈ। ਇਸ ਸਬੰਧੀ ਪ੍ਰਸ਼ਾਸਨ ਨੇ ਥਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਪੁਲਿਸ ਵੱਲੋਂ ਗਰਮ ਖ਼ਿਆਲੀ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਜਾਰੀ ਹੈ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …