ਬਿਜਲੀ ਦਫਤਰਾਂ ਵਿਚ ਸਮਾਰਟ ਮੀਟਰ ਪਹੁੰਚਣ ਦੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਹੁਣ ਚਿੱਪ ਵਾਲੇ ਮੀਟਰਾਂ ਦਾ ਮੁੱਦਾ ਗਰਮਾ ਸਕਦਾ ਹੈ। ਇਹ ਵੀ ਚਰਚਾ ਚੱਲ ਰਹੀ ਹੈ ਕਿ ਚਿੱਪ ਵਾਲੇ ਸਮਾਰਟ ਮੀਟਰ ਬਿਜਲੀ ਦਫਤਰਾਂ ਵਿਚ ਪਹੁੰਚ ਵੀ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਪ੍ਰਾਈਵੇਟ ਕਰਨ ਵੱਲ ਹੋਰ ਕਦਮ ਵਧਾਉਂਦਿਆਂ ਸਰਕਾਰੀ ਅਦਾਰਿਆਂ ਵਿਚ ਚਿੱਪ ਵਾਲੇ ਬਿਜਲੀ ਦੇ ਮੀਟਰ ਲਗਾਉਣ ਦਾ ਫੈਸਲਾ ਕੀਤਾ ਹੈ। ਮੀਡੀਆ ਹਲਕਿਆਂ ਵਿਚ ਚਰਚਾ ਚੱਲ ਰਹੀ ਹੈ ਕਿ ਜੇਕਰ ਇਹ ਮੀਟਰ ਆਉਣ ਵਾਲੇ ਸਮੇਂ ਦੌਰਾਨ ਘਰਾਂ ਵਿਚ ਵੀ ਲਗਾਏ ਜਾਂਦੇ ਹਨ ਤਾਂ ਇਸ ਮਾਮਲੇ ਨੂੰ ਲੈ ਕੇ ਮਾਹੌਲ ਵੀ ਗਰਮਾ ਸਕਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਚਿੱਪ ਵਾਲੇ ਮੀਟਰ ਬਿਜਲੀ ਦਫਤਰਾਂ ਵਿਚ ਪਹੁੰਚ ਵੀ ਚੁੱਕੇ ਹਨ। ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਚਿੱਪ ਵਾਲੇ ਮੀਟਰਾਂ ਨੂੰ ਲਗਾਉਣ ਦਾ ਵਿਰੋਧ ਕਰਨ ਦਾ ਫੈਸਲਾ ਵੀ ਕੀਤਾ ਹੋਇਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਸਾਰੇ ਦਾ ਸਾਰਾ ਬਿਜਲੀ ਸਿਸਟਮ ਨਿੱਜੀ ਕੰਪਨੀਆਂ ਨੂੰ ਸੌਂਪਣ ਵੱਲ ਇਕ ਵੱਡਾ ਕਦਮ ਹੈ।