Breaking News
Home / ਪੰਜਾਬ / ਹਰਜੋਤ ਬੈਂਸ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਕੀਤੀ ਅਪੀਲ

ਹਰਜੋਤ ਬੈਂਸ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਕੀਤੀ ਅਪੀਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਧਿਆਪਕਾਂ ਨੂੰ ਗੈਰ-ਵਿਦਿਅਕ ਕੰਮਾਂ ਲਈ ਤਾਇਨਾਤ ਨਾ ਕਰਨ ਦੇ ਵਾਅਦੇ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ ਲਈ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲੈਣ ਦੀ ਅਪੀਲ ਕੀਤੀ ਹੈ। ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹਨ। ਇਸ ਲਈ ਇਹ ਜ਼ਰੂਰੀ ਹੈ ਕਿ ਅਧਿਆਪਕ ਸਕੂਲਾਂ ਵਿੱਚ ਉਪਲੱਬਧ ਰਹਿਣ ਅਤੇ ਉਨ੍ਹਾਂ ਤੋਂ ਬੱਚਿਆਂ ਨੂੰ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲਿਆ ਜਾਵੇ। ਉਨ੍ਹਾਂ ਮੁੱਖ ਸਕੱਤਰ ਨੂੰ ਕਿਹਾ ਕਿ ਆਪਣੀ ਪ੍ਰਧਾਨਗੀ ਹੇਠ, ਮੁੱਖ ਚੋਣ ਅਫਸਰ ਪੰਜਾਬ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ, ਅਤੇ ਪ੍ਰਮੁੱਖ ਸਕੱਤਰ ਪ੍ਰਬੰਧਕੀ ਸੁਧਾਰ (ਜੀ.ਆਰ) ਦੀ ਇੱਕ ਕਮੇਟੀ ਗਠਿਤ ਕਰਕੇ ਅਧਿਆਪਕਾਂ ਤੋਂ ਬੱਚਿਆ ਨੂੰ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲੈਣ ਸਬੰਧੀ ਵਿਚਾਰ ਵਟਾਂਦਰਾ ਕਰਕੇ ਨੀਤੀ ਤਿਆਰ ਕਰੇ ਅਤੇ ਆਪਣੀ ਰਿਪੋਰਟ ਤਿੰਨ ਮਹੀਨੇ ਵਿੱਚ ਪੇਸ਼ ਕਰੇ।

 

Check Also

ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ

ਕਿਹਾ : ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ ਸੰਗਰੂਰ/ਬਿਊਰੋ …