2.6 C
Toronto
Friday, November 7, 2025
spot_img
Homeਪੰਜਾਬਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਰਜਿ.) ਦੀ ਅਗਵਾਈ ਹੇਠ ਖੂਨਦਾਨ ਕੈਂਪ ਦਾ ਆਯੋਜਨ

ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਰਜਿ.) ਦੀ ਅਗਵਾਈ ਹੇਠ ਖੂਨਦਾਨ ਕੈਂਪ ਦਾ ਆਯੋਜਨ

ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਰਜਿ.) ਦੀ ਅਗਵਾਈ ਹੇਠ 6 ਮਾਰਚ ਦਿਨ ਸੋਮਵਾਰ ਨੂੰ ਫੇਜ਼-7 ਵਿੱਚ ਇੱਕ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।
ਕੈਂਪ ਦੀ ਜਾਣਕਾਰੀ ਦਿੰਦੇ ਹੋਏ ਐਮਪੀਸੀਏ ਦੇ ਪ੍ਰਧਾਨ ਏ.ਕੇ.ਪਵਾਰ ਨੇ ਮੀਡੀਆ ਨੂੰ ਦੱਸਿਆ ਕਿ ਇਹ ਪਹਿਲ ਕਈ ਸਾਲ ਪਹਿਲਾਂ ਕੀਤੀ ਗਈ ਸੀ, ਉਦੋਂ ਤੋਂ ਹੁਣ ਤੱਕ ਐਸੋਸੀਏਸ਼ਨ ਦੇ ਮੈਂਬਰ ਅਤੇ ਹੋਰ ਵਲੰਟੀਅਰ ਇਸ ਪੁਨੀਤ ਕੰਮ ਵਿੱਚ ਉਤਸ਼ਾਹ ਨਾਲ ਹਿੱਸਾ ਲੈਂਦੇ ਆ ਰਹੇ ਹਨ।
ਇਸ ਵਾਰ ਵੀ ਇਸ ਨੇਕ ਕਾਰਜ ਵਿੱਚ ਭਾਗ ਲੈਂਦਿਆਂ ਬਹੁਤ ਸਾਰੇ ਪੁਲਿਸ ਮੁਲਾਜ਼ਮਾਂ, ਸੁਰੱਖਿਆ ਗਾਰਡਾਂ, ਹੋਮਗਾਰਡਾਂ ਅਤੇ ਔਰਤਾਂ ਸਮੇਤ ਸ਼ਹਿਰ ਦੇ ਨੌਜਵਾਨਾਂ ਨੇ ਖ਼ੂਨਦਾਨ ਕੀਤਾ।ਇਸ ਸਮੇਂ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੱਭਰਵਾਲ ਨੇ ਦਾਨੀ ਸੱਜਣਾਂ ਨੂੰ ਜੀ ਆਇਆਂ ਕਿਹਾ ਅਤੇ ਸਨਮਾਨਿਤ ਕੀਤਾ। ਪੀਜੀਆਈ ਚੰਡੀਗੜ੍ਹ ਤੋਂ ਆਈ ਮੈਡੀਕਲ ਟੀਮ ਨੇ ਖੂਨ ਇਕੱਠਾ ਕਰਨ ਦਾ ਪ੍ਰਬੰਧ ਕੀਤਾ। ਸ਼ਾਮ 4 ਵਜੇ ਤੱਕ 78 ਯੂਨਿਟ ਤੋਂ ਵੱਧ ਖੂਨ ਇਕੱਤਰ ਕੀਤਾ ਗਿਆ ਸੀ। ਕੈਂਪ ਵਿੱਚ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਸ: ਕੁਲਜੀਤ ਸਿੰਘ ਬੇਦੀ ਨੇ ਵੀ ਸ਼ਿਰਕਤ ਕੀਤੀ। ਇਸ ਸਮੇਂ ਐਸੋਸੀਏਸ਼ਨ ਦੇ ਮੈਂਬਰਾਂ ਤੋਂ ਇਲਾਵਾ ਸ੍ਰੀ ਸੁਰਿੰਦਰ ਚੇਚੀ, ਸ੍ਰੀ ਰੌਬਿਨ, ਸ੍ਰੀ ਸੰਜੀਵ ਕੁਮਾਰ, ਸ੍ਰੀ ਅਸ਼ੋਕ ਝਾਅ, ਸ੍ਰੀ ਜਤਿੰਦਰ ਆਨੰਦ ਅਤੇ ਸਾਬਕਾ ਕੌਂਸਲਰ ਸ੍ਰੀ ਫੂਲਰਾਜ ਸਿੰਘ ਵੀ ਹਾਜ਼ਰ ਸਨ। ਗੁਰਵਿੰਦਰ ਸਿੰਘ ਸੱਭਰਵਾਲ ਨੇ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।

RELATED ARTICLES
POPULAR POSTS