ਮਾਨਸਾ : ਮਾਲਵਾ ਖੇਤਰ ਦੇ ਭਾਜਪਾ ਵਿੱਚ ਸ਼ਾਮਲ ਹੋਏ ਸਿਆਸੀ ਨੇਤਾਵਾਂ ਦੀਆਂ ਹੁਣ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਡਿਊਟੀਆਂ ਲੱਗਣ ਲੱਗੀਆਂ ਹਨ। ਹਾਲਾਂਕਿ ਅਜੇ ਤੱਕ ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਦਾ ਐਲਾਨ ਨਹੀਂ ਕੀਤਾ ਗਿਆ, ਪਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਸਮੇਤ ਭਾਜਪਾ ਨੇ ਉਥੇ ਸਰਗਰਮੀਆਂ ਵਧਾ ਦਿੱਤੀਆਂ ਹਨ। ਭਾਜਪਾ ਵੱਲੋਂ ਸੂਬਾਈ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਇੰਚਾਰਜ ਥਾਪਿਆ ਗਿਆ ਹੈ। ਨਕੱਈ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਤਨਦੇਹੀ ਨਾਲ ਨਿਭਾਉਣਗੇ ਤੇ ਇਹ ਸੀਟ ਜਿੱਤ ਕੇ ਭਾਜਪਾ ਦੀ ਝੋਲੀ ਪਾਉਣਗੇ।