-5.2 C
Toronto
Friday, December 26, 2025
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖ਼ਾਸਤ ਕਰਨ ਦੀ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖ਼ਾਸਤ ਕਰਨ ਦੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਚੰਡੀਗੜ੍ਹ ਰਾਜ ਭਵਨ ਵਿੱਚ ਮੁਲਾਕਾਤ ਕਰ ਕੇ ਮੰਗ ਪੱਤਰ ਸੌਂਪਿਆ। ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਤੋਂ ਜਾਣੂ ਕਰਵਾਇਆ। ਇਸ ਦੇ ਨਾਲ ਹੀ ਸੂਬੇ ‘ਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਵਿੱਚ ਨਾਕਾਮ ਰਹਿਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਅਕਾਲੀ ਦਲ ਦੇ ਵਫ਼ਦ ਨੇ ਅਪੀਲ ਕੀਤੀ ਕਿ ਦਿੱਲੀ ਆਬਕਾਰੀ ਘਪਲੇ ਦੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਦਾ ਦਾਇਰਾ ਪੰਜਾਬ ਤੱਕ ਵਧਾਇਆ ਜਾਵੇ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹੀ ਪੰਜਾਬ ਦੀ ਆਬਕਾਰੀ ਨੀਤੀ ਘੜਨ ‘ਚ ਅਹਿਮ ਰੋਲ ਨਿਭਾਇਆ ਹੈ। ਇਸ ਮੌਕੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਤੋਂ ਇਲਾਵਾ ਬਸਪਾ ਦੇ ਵਿਧਾਇਕ ਨਛੱਤਰਪਾਲ ਵੀ ਹਾਜ਼ਰ ਸਨ।

 

RELATED ARTICLES
POPULAR POSTS