ਕਿਹਾ, ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਹੀ ਦਿਵਾ ਸਕਦੀ ਹੈ ਪੰਜਾਬ ਨੂੰ ਇਨਸਾਫ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਐਸ ਵਾਈ ਐਲ ਦੇ ਮੁੱਦੇ ‘ਤੇ ਅਕਾਲੀ ਦਲ ਬਾਦਲ, ਭਾਜਪਾ ਅਤੇ ਕਾਂਗਰਸ ਦੇ ਪੰਜਾਬ ਨਾਲ ਸਬੰਧਤ ਸਾਰੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਗੁਰਪ੍ਰੀਤ ਘੁੱਗੀ, ਐਚ ਐਸ ਫੂਲਕਾ ਅਤੇ ਕੰਵਰ ਸੰਧੂ ਹੋਰਾਂ ਨੇ ਸਾਂਝੀ ਪ੍ਰੈਸ ਕਰਦਿਆਂ ਆਖਿਆ ਕਿ ਇਨ੍ਹਾਂ ਦਲਾਂ ਨੇ ਐਸ ਵਾਈ ਐਲ ਦੇ ਮੁੱਦੇ ‘ਤੇ ਰਾਜਨੀਤੀ ਹੀ ਕੀਤੀ ਹੈ ਤੇ ਪੰਜਾਬ ਨਾਲ ਧੋਖਾ ਕੀਤਾ ਹੈ। ਇਸੇ ਦਾ ਨਤੀਜਾ ਹੈ ਕਿ ਅੱਜ ਪੰਜਾਬ ‘ਤੇ ਸੁਪਰੀਮ ਕੋਰਟ ਦੇ ਫੈਸਲੇ ਦੀ ਤਲਵਾਰ ਲਟਕ ਰਹੀ ਹੈ, ਜਿਸ ਨਾਲ ਪੰਜਾਬ ਦੇ ਹੱਕ ਖਤਰੇ ਵਿਚ ਪੈ ਗਏ ਹਨ। ਇਸ ਲਈ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਅਕਾਲੀ-ਭਾਜਪਾ ਤੇ ਕਾਂਗਰਸੀਆਂ ਦੇ ਪੰਜਾਬ ਨੁਮਾਇੰਦਿਆਂ ਨੂੰ ਆਪਣੇ ਅਹੁਦਿਆਂ ‘ਤੇ ਰਹਿਣ ਦਾ ਹੱਕ ਨਹੀਂ ਉਹ ਨੈਤਿਕਤਾ ਦੇ ਅਧਾਰ ‘ਤੇ ਅਸਤੀਫੇ ਦੇਣ। ਘੁੱਗੀ ਨੇ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਚਾਹੀਦਾ ਹੈ ਕਿ ਉਹ ਆਪਣੀ ਨੂੰਹ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਆਖਣ ਕਿ ਉਹ ਕੇਂਦਰ ਤੋਂ ਤੁਰੰਤ ਅਸਤੀਫਾ ਦੇਵੇ। ਨਾਲ ਹੀ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਅਸੀਂ ਕੱਲ੍ਹ ਨੂੰ ਐਸ ਵਾਈ ਐਲ ਦੇ ਮੁੱਦੇ ‘ਤੇ ਇਕ ਮੰਗ ਪੱਤਰ ਪੰਜਾਬ ਦੇ ਰਾਜਪਾਲ ਨੂੰ ਦੇਣ ਜਾਵਾਂਗੇ। ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨੂੰ ਇਨਸਾਫ ਦਿਵਾ ਸਕਦੀ ਹੈ।
Home / ਪੰਜਾਬ / ਐਸ ਵਾਈ ਐਲ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਨੇ ਅਕਾਲੀ-ਭਾਜਪਾ ਅਤੇ ਕਾਂਗਰਸੀ ਵਿਧਾਇਕਾਂ ਤੇ ਸੰਸਦ ਮੈਂਬਰਾਂ ਤੋਂ ਮੰਗਿਆ ਅਸਤੀਫਾ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …