8.8 C
Toronto
Wednesday, April 29, 2026
spot_img
Homeਪੰਜਾਬਬਹਿਬਲ ਕਲਾਂ ਗੋਲੀ ਕਾਂਡ ਬਾਰੇ ਚਾਰਜਸ਼ੀਟ ਜਲਦੀ ਦਾਖਲ ਹੋਵੇਗੀ : ਧਾਲੀਵਾਲ

ਬਹਿਬਲ ਕਲਾਂ ਗੋਲੀ ਕਾਂਡ ਬਾਰੇ ਚਾਰਜਸ਼ੀਟ ਜਲਦੀ ਦਾਖਲ ਹੋਵੇਗੀ : ਧਾਲੀਵਾਲ

ਕੋਟਕਪੂਰਾ/ਬਿਊਰੋ ਨਿਊਜ਼ : ਬਹਿਬਲ ਕਲਾਂ ‘ਚੋਂ ਲੰਘਦੇ ਹਾਈਵੇਅ ‘ਤੇ ਕਰੀਬ 15 ਮਹੀਨੇ ਤੋਂ ਚੱਲ ਰਹੇ ‘ਇਨਸਾਫ਼ ਮੋਰਚਾ’ ਦੇ ਪ੍ਰਬੰਧਕਾਂ ਨੇ ਕੋਟਕਪੂਰਾ ਘਟਨਾ ਦੇ ਸਬੰਧ ਵਿੱਚ ਚਾਰਜਸ਼ੀਟ ਦਾਇਰ ਹੋਣ ‘ਤੇ ਸ਼ੁਕਰਾਨਾ ਸਮਾਗਮ ਕਰਵਾਇਆ।
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਅਰਦਾਸ ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ।
ਸਮਾਗਮ ‘ਚ ਇਕ ਪਾਸੇ ਪ੍ਰਬੰਧਕਾਂ ਨੇ ਐਲਾਨ ਕੀਤਾ ਕਿ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਚਲਾਨ ਪੇਸ਼ ਹੋਣ ਤੱਕ ਇਨਸਾਫ਼ ਮੋਰਚਾ ਜਾਰੀ ਰਹੇਗਾ, ਜਦੋਂ ਕਿ ਕੁਲਦੀਪ ਸਿੰਘ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਬਹਿਬਲ ਕਾਂਡ ‘ਚ 2-4 ਦਿਨਾਂ ‘ਚ ਚਲਾਨ ਪੇਸ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤਰਫੋਂ ਇਨਸਾਫ਼ ਮੋਰਚੇ ਨੂੰ ਭਰੋਸਾ ਦਿੱਤਾ ਕਿ ਸਿੱਖ ਸੰਗਤ ਇਨਸਾਫ਼ ਦੀ ਲੜਾਈ ਵਿੱਚ ਇਕੱਲੀ ਨਹੀਂ ਹੈ, ਪੰਜਾਬ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਰਕਾਰ ਸਲਾਖਾਂ ਪਿੱਛੇ ਡੱਕਣ ਵਿੱਚ ਦੇਰ ਨਹੀਂ ਕਰੇਗੀ ਅਤੇ ਇਸ ਦੇ ਨਾਲ ਹੀ ਸਰਕਾਰ ਕਾਨੂੰਨੀ ਫਰੰਟ ‘ਤੇ ਵੀ ਆਰੋਪੀਆਂ ਨੂੰ ਸਜ਼ਾ ਦਿਵਾਏਗੀ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਭਰੋਸਾ ਦਿੱਤਾ ਗਿਆ ਸੀ, ਉਹ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨੀ ਪ੍ਰਕਿਰਿਆ ਵਿੱਚ ਕੋਈ ਅੜਿੱਕਾ ਨਹੀਂ ਪਾਵੇਗੀ। ਉਨ੍ਹਾਂ ਬਹਿਬਲ ਕਾਂਡ ‘ਚ ਜਾਨ ਗੁਆਉਣ ਵਾਲੇ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਲਗਪਗ 15 ਮਹੀਨਿਆਂ ਤੋਂ ਮੋਰਚੇ ਨੂੰ ਸਹਿਯੋਗ ਦੇ ਰਹੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਤੱਕ ਬਹਿਬਲ ਕਲਾਂ ਗੋਲੀ ਕਾਂਡ ਦਾ ਚਲਾਨ ਪੇਸ਼ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮੋਰਚਾ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਮੋਰਚੇ ਦੀ ਮੰਗ ਸੀ ਕਿ ਮੁੱਖ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਜਾਵੇ ਅਤੇ ਹੁਣ ਮੁੱਖ ਮੁਲਜ਼ਮ ਸਾਹਮਣੇ ਆ ਗਏ ਹਨ, ਹੁਣ ਉਨ੍ਹਾਂ ਖਿਲਾਫ ਅਦਾਲਤ ਵਿੱਚ ਲੜਾਈ ਲੜੀ ਜਾ ਸਕਦੀ ਹੈ।

 

RELATED ARTICLES
POPULAR POSTS