4.7 C
Toronto
Tuesday, November 18, 2025
spot_img
Homeਪੰਜਾਬਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਸਾਲ 2023-24 ਲਈ...

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਸਾਲ 2023-24 ਲਈ ਬਜਟ

ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਤੀਬਾੜੀ ’ਤੇ ਖਾਸ ਧਿਆਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ 10 ਮਾਰਚ ਦਿਨ ਸ਼ੁੱਕਰਵਾਰ ਨੂੰ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਗਿਆ ਹੈ। ‘ਆਪ’ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਚੀਮਾ ਨੇ ਸਪੱਸ਼ਟ ਕੀਤਾ ਕਿ ਬਜਟ ਦਾ ਕੇਂਦਰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਤੀਬਾੜੀ ਹਨ। ਉਨ੍ਹਾਂ ਨੇ ਰੁਜ਼ਗਾਰ ਸਿਰਜਣ, ਚੰਗੇ ਵਿੱਤੀ ਸਾਲ 2023-24 ਲਈ 1.96 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪ੍ਰਸਤਾਵਿਤ ਕੀਤਾ ਹੈ। ਵਿੱਤੀ ਸਾਲ 2023-24 ਲਈ ਪੰਜਾਬ ਦਾ ਕੁੱਲ ਰਾਜ ਘਰੇਲੂ ਉਤਪਾਦ (ਜੀਐੱਸਡੀਪੀ) 6,98,635 ਕਰੋੜ ਰੁਪਏ ਹੋਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ, ਜਿਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਅਲਾਟਮੈਂਟ ਦੀ ਤਜਵੀਜ਼ ’ਤੇ ਜਲਦੀ ਸ਼ੁਰੂ ਕੀਤੀ ਜਾਵੇਗੀ ਫਸਲ ਬੀਮਾ ਯੋਜਨਾ। ਸਕੂਲ ਬਣਾਉਣ ਅਤੇ ਆਮ ਆਦਮੀ ਕਲੀਨਿਕਾਂ ਲਈ ਚੁੱਕੇ ਗਏ ਕਦਮਾਂ ਬਾਰੇ ਚਾਨਣਾ ਵੀ ਪਾਇਆ। ਉਨ੍ਹਾਂ ਘਰੇਲੂ ਖਪਤਕਾਰਾਂ ਨੂੰ ਮੁਫਤ 300 ਯੂਨਿਟ ਬਿਜਲੀ ਦੇਣ ਅਤੇ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਕੇ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ।

 

RELATED ARTICLES
POPULAR POSTS