0.6 C
Toronto
Thursday, December 25, 2025
spot_img
Homeਪੰਜਾਬਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਸੋਨੇ ਦੀ ਸਫਾਈ ਦੀ ਸੇਵਾ ਆਰੰਭ

ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਸੋਨੇ ਦੀ ਸਫਾਈ ਦੀ ਸੇਵਾ ਆਰੰਭ

ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਇਹ ਸੇਵਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਵੀਰਵਾਰ ਨੂੰ ਅਰਦਾਸ ਉਪਰੰਤ ਆਰੰਭ ਹੋ ਗਈ ਹੈ। ਇਹ ਸੇਵਾ ਲਗਪਗ 10 ਦਿਨ ਚੱਲੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਇਹ ਸੇਵਾ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਨਾਲ ਸ਼ੁਰੂ ਕੀਤੀ ਗਈ। ਇਸ ਸੇਵਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕੰਮ ਲਗਾਤਾਰ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਅਤੇ ਧੁਆਈ ਆਦਿ ਜ਼ਰੂਰੀ ਹੈ। ਇਹ ਵੀ ਦੱਸਿਆ ਗਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।

 

RELATED ARTICLES
POPULAR POSTS