‘ਆਪ’ ਆਗੂਆਂ ਨੇ ਬਜਟ ਦੀ ਕੀਤੀ ਸ਼ਲਾਘਾ-ਵਿਰੋਧੀਆਂ ਨੇ ਭੰਡਿਆ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਅੱਜ ਬਜਟ ਪੇਸ਼ ਕੀਤਾ ਹੈ। ਇਸ ਬਜਟ ਵਿਚ ਨਾ ਤਾਂ ਕੋਈ ਨਵਾਂ ਟੈਕਸ ਲਗਾਇਆ ਗਿਆ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਛੋਟ ਦਿੱਤੀ ਗਈ ਹੈ। ਹਾਲਾਂਕਿ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦੇ ਹੋਏ ਇਹ ਦਾਅਵਾ ਜ਼ਰੂੁਰ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਬਜਟ ਵਿਚ ਇੰਡਸਟਰੀ ਲਈ ਪੰਜ ਨਵੀਆਂ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ। ਅਗਲੇ ਵਿੱਤੀ ਸਾਲ ਵਿਚ ਸੂਬੇ ’ਚ 147 ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਅਤੇ ਹੁਸ਼ਿਆਰਪੁਰ ਤੇ ਕਪੂਰਥਲਾ ਵਿਚ ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਵੀ ਕੀਤਾ ਗਿਆ ਹੈ। ਹਾਲਾਂਕਿ ਬਜਟ ਵਿਚ ਸੂਬੇ ’ਚ 18 ਸਾਲ ਤੋਂ ਜ਼ਿਆਦਾ ਉਮਰ ਦੀ ਹਰ ਮਹਿਲਾ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੀ ਸਹੂਲਤ ਦੇਣ ਬਾਰੇ ਆਮ ਆਦਮੀ ਪਾਰਟੀ ਨੇ ਬਜਟ ਵਿਚ ਕੋਈ ਜ਼ਿਕਰ ਨਹੀਂ ਕੀਤਾ। ਇਸੇ ਤਰ੍ਹਾਂ ਕਰਮਚਾਰੀਆਂ ਦੇ ਲਈ ਓਲਡ ਪੈਨਸ਼ਨ ਸਕੀਮ ’ਤੇ ਵੀ ਬਜਟ ਵਿਚ ਕੁਝ ਨਹੀਂ ਕਿਹਾ ਗਿਆ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਸ ਬਜਟ ਦੀ ਸ਼ਲਾਘਾ ਕੀਤੀ ਹੈ ਅਤੇ ਵਿਰੋਧੀ ਸਿਆਸੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੇ ਬਜਟ ਦੀ ਨੁਕਤਾਚੀਨੀ ਕੀਤੀ ਹੈ ਅਤੇ ਕਿਹਾ ਕਿ ਇਸ ਬਜਟ ਵਿਚ ਕੁਝ ਵੀ ਨਹੀਂ ਹੈ। ਧਿਆਨ ਰਹੇ ਕਿ ਜਦੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰ ਰਹੇ ਸਨ ਤਾਂ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਕਾਫੀ ਰੌਲਾ ਰੱਪਾ ਵੀ ਪਾਇਆ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …