ਕਿਹਾ, ਭ੍ਰਿਸ਼ਟਾਚਾਰ ਨੂੰ ਰੋਕਣ ਲਈ ਮਿਲੇਗੀ ਮੱਦਦ
ਚੰਡੀਗੜ੍ਹ/ਬਿਊਰੋ ਨਿਊਜ਼
ਦੇਸ਼ ਵਿਚ ਕਾਲੇ ਧਨ ਅਤੇ ਭ੍ਰਿਸ਼ਟਾਚਾਰ ਦੀ ਲਾਹਨਤ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 500 ਅਤੇ 1000 ਰੁਪਏ ਦੇ ਨੋਟਾਂ ‘ਤੇ ਪਾਬੰਦੀ ਲਾਉਣ ਲਈ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਿੱਕੇ ਦੇ ਚੱਲਣ ‘ਤੇ ਰੋਕ ਲਾਉਣ ਵਾਲੀ ਇਸ ਪਹਿਲਕਦਮੀ ਨਾਲ ਕਾਲੇ ਧਨ, ਜਾਅਲੀ ਕਰੰਸੀ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਮਦਦ ਮਿਲੇਗੀ। ਬਾਦਲ ਨੇ ਕਿਹਾ ਕਿ ਵਿੱਤੀ ਮਾਮਲੇ ‘ਤੇ ਪ੍ਰਧਾਨ ਮੰਤਰੀ ਦੀ ਸੋਚ ਨਾਲ ਭਾਰਤੀ ਅਰਥਚਾਰੇ ਵਿਚ ਵਿੱਤੀ ਅਨੁਸ਼ਾਸਨ ਅਤੇ ਦਿਆਨਤਦਾਰੀ ਪੈਦਾ ਹੋਵੇਗੀ।ઠ
ਉਨ੍ਹਾਂ ਕਿਹਾ ਕਿ 500 ਅਤੇ 1000 ਰੁਪਏ ਦੇ ਨੋਟਾਂ ‘ਤੇ ਪਾਬੰਦੀ ਲਾਉਣ ਨਾਲ ਸਰਹੱਦ ਪਾਰੋਂ ਭਾਰਤ ਵਿਚ ਅੱਤਵਾਦੀ ਸਰਗਰਮੀਆਂ ਲਈ ਜਾਅਲੀ ਕਰੰਸੀ ਭੇਜਣ ਦੇ ਮਾਮਲੇ ਨਾਲ ਵੀ ਨਜਿੱਠਿਆ ਜਾ ਸਕੇਗਾ। ਸਰਹੱਦੀ ਸੂਬਾ ਹੋਣ ਦੇ ਨਾਤੇ ਇਸ ਸਬੰਧ ਵਿਚ ਪੰਜਾਬ ਨੂੰ ਇਸ ਨਾਲ ਵੱਡਾ ਨੁਕਸਾਨ ਭੁਗਤਣਾ ਪੈ ਰਿਹਾ ਸੀ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …