ਕਰਨਾਟਕ ਅਤੇ ਹਰਿਆਣਾ ਨਾਲ ਸਬੰਧਤ ਸਨ ਦੋਨੋਂ ਮਰੀਜ਼
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਭਾਰਤ ਵਿਚ ਕੋਵਿਡ ਦੀ ਤਰ੍ਹਾਂ ਫੈਲ ਰਹੇ ਐਚ3ਐਨ2 ਇਨਫਲੂਏਂਜਾ ਨਾਲ ਪਹਿਲੀ ਵਾਰ ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਹੈਲਥ ਮਨਿਸਟਰੀ ਦੇ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਹਰਿਆਣਾ ਅਤੇ ਕਰਨਾਟਕ ਵਿਚ ਇਨਫਲੂਏਂਜਾ ਦੇ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਭਾਰਤ ਵਿਚ ਹੁਣ ਤੱਕ ਐਚ3ਐਨ2 ਦੇ 90 ਦੇ ਕਰੀਬ ਮਾਮਲੇ ਸਾਹਮਣੇ ਆ ਚੁੱਕੇ ਹਨ। ਏਮਜ਼ ਦੇ ਸਾਬਕਾ ਨਿਰਦੇਸ਼ਕ ਡਾ. ਰਣਦੀਪ ਗੁਲੇਰੀਆ ਨੇ ਪਿਛਲੇ ਦਿਨੀਂ ਐਚ3ਐਨ2 ਇਨਫਲੂਏਂਜਾ ਤੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਹ ਕਰੋਨਾ ਵਾਇਰਸ ਵਾਂਗ ਹੀ ਫੈਲਦਾ ਹੈ। ਇਸ ਤੋਂ ਬਚਣ ਲਈ ਮਾਸਕ ਪਹਿਨੋ, ਸੋਸ਼ਲ ਡਿਸਟੈਂਸ ਦਾ ਪਾਲਣ ਕਰੋ ਅਤੇ ਵਾਰ-ਵਾਰ ਹੱਥ ਧੋਂਦੇ ਰਹੋ। ਉਨ੍ਹਾਂ ਇਹ ਵੀ ਦੱਸਿਆ ਕਿ ਬਜ਼ੁਰਗਾਂ ਅਤੇ ਪਹਿਲਾਂ ਤੋਂ ਹੀ ਕਿਸੇ ਬਿਮਾਰੀ ਤੋਂ ਪ੍ਰੇਸ਼ਾਨ ਵਿਅਕਤੀਆਂ ਨੂੰ ਇਸ ਨਾਲ ਜ਼ਿਆਦਾ ਪ੍ਰੇਸ਼ਾਨੀ ਹੋ ਸਕਦੀ ਹੈ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …